ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

12/05/2019 7:28:29 PM

ਸੁਰ ਸਿੰਘ, (ਗੁਰਪ੍ਰੀਤ ਢਿੱਲੋਂ)— ਸਥਾਨਕ ਕਸਬਾ ਸੁਰ ਸਿੰਘ ਦੇ ਪੱਧਰੀ ਮੋੜ 'ਤੇ ਇਕ ਮੋਟਰਸਾਈਕਲ ਤੇ ਘੜੁੱਕੇ ਦੀ ਟੱਕਰ ਦੌਰਾਨ ਇਕ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਸਾਲ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਪੱਧਰੀ ਰੋਡ ਸੁਰ ਸਿੰਘ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਜਦ ਉਹ ਪੱਧਰੀ ਮੋੜ ਵਿਖੇ ਪਹੁੰਚਿਆ ਤਾਂ ਉਸ ਦੀ ਟੱਕਰ ਘੜੁੱਕੇ ਨਾਲ ਹੋ ਗਈ ਤੇ ਰਸਾਲ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਰਾਹਗੀਰਾਂ ਨੇ ਸਰਕਾਰੀ ਹਸਪਤਾਲ ਸੁਰ ਸਿੰਘ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ 'ਤੇ ਪਹੁੰਚੀ ਪੁਲਸ ਪਾਰਟੀ ਨੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ।


KamalJeet Singh

Content Editor

Related News