ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ
Friday, Feb 21, 2020 - 11:05 PM (IST)

ਤਰਨਤਾਰਨ, (ਰਾਜੂ)— ਜ਼ਿਲ੍ਹਾ ਤਰਨਤਾਰਨ ਦੇ ਪਿੰਡ ਜੋਧ ਸਿੰਘ ਵਾਲਾ ਵਿਖੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ ਨਾਲ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਨੀਲਮ ਕੌਰ ਪਤਨੀ ਬਲਦੇਵ ਸਿੰਘ ਵਾਸੀ ਭੈਣੀ ਗੁਰਮੁੱਖ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਭਰਾ ਮਨਜੀਤ ਸਿੰਘ ਅਤੇ ਮਾਤਾ ਗੁਰਦੀਪ ਕੌਰ ਨਾਲ ਆਪਣੀ ਭੈਣ ਨੂੰ ਮਿਲਣ ਵਾਸਤੇ ਮਲੋਟ ਸ਼ਹਿਰ ਗਏ ਸਨ। ਰਾਤ 9 ਵਜੇ ਉਸ ਨੂੰ ਚੌਕੀ ਘਰਿਆਲਾ ਤੋਂ ਪੁਲਸ ਮੁਲਾਜ਼ਮ ਨੇ ਫੋਨ ਕਰ ਕੇ ਇਤਲਾਹ ਦਿੱਤੀ ਕਿ ਉਨ੍ਹਾਂ ਦੇ ਪਿਤਾ ਬਾਰਾ ਸਿੰਘ ਦੀ ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ ਨਾਲ ਮੌਤ ਹੋ ਗਈ ਹੈ। ਇਸ ਸਬੰਧੀ ਏ. ਐੱਸ. ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।