ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ

5/18/2020 6:58:02 PM

ਤਰਨਤਾਰਨ, (ਰਾਜੂ)— ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਬਿੱਲਿਆਂਵਾਲਾ ਦੇ ਨਜ਼ਦੀਕ ਤੇਜ਼ ਰਫਤਾਰ ਪੀਟਰ ਰੇਹੜੇ ਦੀ ਲਪੇਟ 'ਚ ਆਉਣ ਕਾਰਨ ਬਾਈਕ ਸਵਾਰ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਰਹਾਲੀ ਪੁਲਸ ਨੇ ਪੀਟਰ ਰੇਹੜੇ ਦੇ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਨਛੱਤਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪੱਟੀ ਨੇ ਦੱਸਿਆ ਕਿ ਉਸ ਦੇ ਪਿਤਾ ਬਲਵੰਤ ਸਿੰਘ ਦੀ 14 ਮਈ ਨੂੰ ਅਚਾਨਕ ਮੌਤ ਹੋ ਗਈ ਸੀ। ਜਿਸ ਦੇ ਚਲਦਿਆਂ ਉਸ ਦਾ ਭਰਾ ਸਾਜਨ ਸਿੰਘ ਤੇ ਭਰਜਾਈ ਹਰਪ੍ਰੀਤ ਕੌਰ 16 ਮਈ ਨੂੰ ਚੋਹਲਾ ਸਾਹਿਬ ਤੋਂ ਆਪਣੇ ਮੋਟਰ ਸਾਈਕਲ 'ਤੇ ਸਵਾਰ ਹੋ ਕੇ ਜਾ ਰਹੇ ਸੀ, ਜਦ ਪਿੰਡ ਬਿੱਲਿਆਂਵਾਲਾ ਦੇ ਗੁਰਦੁਆਰਾ ਸਾਹਿਬ ਨੇੜੇ ਪਹੁੰਚੇ ਤਾਂ ਰਾਤ ਕਰੀਬ 8.30 ਵਜੇ ਸੜਕ ਵਿਚਕਾਰ ਖੜੇ ਪੀਟਰ ਰੇਹੜੇ ਨਾਲ ਉਨਾਂ ਦੀ ਟੱਕਰ ਹੋ ਗਈ। ਜਿਸ ਕਾਰਨ ਉਸ ਦਾ ਭਰਾ ਤੇ ਭਰਜਾਈ ਜ਼ਖ਼ਮੀ ਹੋ ਗਏ, ਜਿੰਨਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਤਰਨਤਾਰਨ ਦਾਖਲ ਕਰਵਾਇਆ ਗਿਆ। ਉਸ ਦੇ ਭਰਾ ਸਾਜਨ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧੀ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ 'ਤੇ ਪੀਟਰ ਰੇਹੜੇ ਦੇ ਚਾਲਕ ਗੁਰਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਚੋਹਲਾ ਸਾਹਿਬ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

KamalJeet Singh

Content Editor KamalJeet Singh