ਟਰੇਨ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ

10/15/2019 7:00:48 PM

ਪਠਾਨਕੋਟ, (ਆਦਿਤਿਆ)— ਜੰਮੂ ਤੋਂ ਦਿੱਲੀ ਜਾ ਰਹੀ ਟਰੇਨ ਦੀ ਲਪੇਟ 'ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਹ ਹਾਦਸਾ ਪੰਜਾਬ-ਹਿਮਾਚਲ ਸੀਮਾ ਨਾਲ ਲੱਗਦੇ ਡਮਟਾਲ ਤੇ ਕੰਦਰੋੜੀ ਵਿਚਾਲੇ ਹੋਇਆ ਹੈ। ਮਾਮਲੇ ਦੀ ਜਾਂਚ ਕਰ ਰਹੀ ਕੰਦਰੋੜੀ ਜੀ.ਆਰ.ਪੀ ਪੁਲਸ ਨੇ ਲਾਸ਼ ਨੂੰ ਆਪਣੇ ਕਬਜੇ 'ਚ ਲੈ ਲਿਆ ਹੈ। ਜੀ.ਆਰ.ਪੀ ਪੁਲਸ ਅਧਿਕਾਰੀਆਂ ਦੇ ਮੁਤਾਬਕ ਜੰਮੂ ਤੋਂ ਦਿੱਲੀ ਜਾ ਰਹੀ ਟਰੇਨ ਜਿਵੇਂ ਹੀ ਡਮਟਾਲ ਨੇੜੇ ਪਹੁੰਚੀ ਤਾਂ ਵਿਅਕਤੀ ਉਸ ਦੀ ਲਪੇਟ 'ਚ ਆ ਗਿਆ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੰਦਰੋੜੀ ਰੇਲਵੇ ਪੁਲਸ ਚੌਕੀ ਇੰਚਾਰਜ ਦਵਿੰਦਰ ਕੁਮਾਰ ਟੀਮ ਸਮੇਤ ਘਟਨਾ ਸਥਾਨ ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਨੂਰਪੁਰ ਹਸਪਤਾਲ ਭੇਜ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਲਈ ਲਾਸ਼ ਨੂੰ ਨੂਰਪੁਰ ਹਸਪਤਾਲ 'ਚ ਰੱਖਿਆ ਜਾਵੇਗਾ।


KamalJeet Singh

Content Editor

Related News