ਕਾਰ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
Monday, Oct 06, 2025 - 02:58 PM (IST)

ਬਟਾਲਾ (ਬੇਰੀ, ਸਾਹਿਲ, ਵਿਪਨ)- ਕਾਰ ਦੀ ਲਪੇਟ ’ਚ ਆਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਐੱਸ. ਆਈ. ਮਨੋਹਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਜਤਿੰਦਰ ਸਿੰਘ ਪੁੱਤਰ ਵਿਕਟਰ ਸਿੰਘ ਵਾਸੀ ਵਾਰਡ ਨੰਬਰ 44 ਨਜ਼ਦੀਕ ਗੁਰਦੁਆਰਾ ਸਿੰਘ ਸਭਾ ਆਲੋਵਾਲ ਨੇ ਦੱਸਿਆ ਕਿ 4 ਅਕਤੂਬਰ ਨੂੰ ਉਹ ਅਤੇ ਉਸਦਾ ਛੋਟਾ ਭਰਾ ਬਿਕਰਮਜੀਤ ਸਿੰਘ (28) ਮੋਟਰ ਸਾਈਕਲ ’ਤੇ ਸਵਾਰ ਹੋ ਕੇ ਬੋਦੇ ਦੀ ਖੂਹੀ ਤੋਂ ਆਪਣੇ ਘਰ ਜਾ ਰਹੇ ਸਨ।
ਇਹ ਵੀ ਪੜ੍ਹੋ-ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਜਾਰੀ ਕੀਤੇ ਵੱਡੇ ਹੁਕਮ
ਉਨ੍ਹਾਂ ਨੇ ਕਿਹਾ ਕਿ ਉਸਦਾ ਭਰਾ ਆਪਣੇ ਮੋਟਰਸਾਈਕਲ ’ਤੇ ਉਨ੍ਹਾਂ ਦੇ ਜਾ ਰਿਹਾ ਸੀ, ਜਦ ਉਹ ਅਰਮਾਨ ਪੈਲੇਸ ਚੌਕ ਤੋਂ ਥੋੜਾ ਅੱਗੇ ਪਹੁੰਚੇ ਤਾਂ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਉਨ੍ਹਾਂ ਦੇ ਭਰਾ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸਦੇ ਚਲਦਿਆਂ ਉਹ ਗੰਭੀਰ ਜ਼ਖਮੀ ਹੋ ਗਿਆ। ਇਸ ਦੌਰਾਨ ਉਨ੍ਹਾਂ ਜ਼ਖਮੀ ਬਿਕਰਮਜੀਤ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਜਤਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਰ ਚਾਲਕ ਵਿਅਕਤੀ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8