ਰਾਵੀ ਐਕਸਪ੍ਰੈਸ ਦੀ ਚਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ
Saturday, Nov 22, 2025 - 02:57 PM (IST)
ਪਠਾਨਕੋਟ (ਗੁਰਪ੍ਰੀਤ)- ਪਠਾਨਕੋਟ ਤੋਂ ਅੰਮ੍ਰਿਤਸਰ ਜਾ ਰਹੀ ਰਾਵੀ ਐਕਸਪ੍ਰੈਸ (ਟ੍ਰੇਨ ਨੰਬਰ 14634 ਡਾਊਨ) ਦੀ ਚਪੇਟ ਵਿੱਚ ਆਉਣ ਨਾਲ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਇਹ ਦਰਦਨਾਕ ਦੁਰਘਟਨਾ ਪਿੰਡ ਔਜਲਾ ਨੇੜੇ ਕਿਲੋਮੀਟਰ ਨੰਬਰ 67/5-6 ’ਤੇ ਵਾਪਰੀ। ਟੱਕਰ ਇਨੀ ਭਿਆਨਕ ਸੀ ਕਿ ਮ੍ਰਿਤਕ ਦੀ ਧੌਣ ਸਰੀਰ ਤੋਂ ਵੱਖ ਹੋ ਗਈ ਅਤੇ ਚਿਹਰਾ ਪੂਰੀ ਤਰ੍ਹਾਂ ਕੁਚਲਿਆ ਹੋਇਆ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀਆਂ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
ਮੌਕੇ ’ਤੇ ਪਹੁੰਚੇ ਰੇਲਵੇ ਪੁਲਸ ਚੌਂਕੀ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਔਜਲਾ ਫਾਟਕ ਨੇੜੇ ਇੱਕ ਵਿਅਕਤੀ ਟ੍ਰੇਨ ਹੇਠ ਆ ਗਿਆ ਹੈ। ਉਹਨਾਂ ਤੁਰੰਤ ਮੌਕੇ ’ਤੇ ਪਹੁੰਚਕੇ ਕਾਨੂੰਨੀ ਕਾਰਵਾਈ ਪੂਰੀ ਕਰ ਲਈ ਹੈ। ਪੁਲਸ ਮੁਤਾਬਕ, ਮ੍ਰਿਤਕ ਦੀ ਉਮਰ ਲਗਭਗ 50 ਤੋਂ 55 ਸਾਲ ਦੇ ਵਿਚਕਾਰ ਲੱਗਦੀ ਹੈ। ਉਸਨੇ ਨੀਲੀ-ਸਫ਼ੈਦ ਚੈਕ ਕਮੀਜ਼, ਕਾਲੀ ਹੁਡੀ ਅਤੇ ਨੀਲੇ-ਲਾਲ ਰੰਗ ਦਾ ਪਜਾਮਾ ਪਹਿਨਿਆ ਹੋਇਆ ਸੀ। ਮ੍ਰਿਤਕ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ। ਲਾਸ਼ ਨੂੰ ਪਹਿਚਾਣ ਲਈ ਸਿਵਲ ਹਸਪਤਾਲ ਦੇ ਮੋਰਚਰੀ ਰੂਮ ਵਿੱਚ ਰੱਖਿਆ ਗਿਆ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਗੁਰਦਾਸਪੁਰ ਵਾਸੀਆਂ ਲਈ ਖ਼ੁਸ਼ਖ਼ਬਰੀ, ਕਈ ਵੱਡੇ ਪ੍ਰਾਜੈਕਟਾਂ ਨੂੰ ਮਿਲੀ ਮਨਜ਼ੂਰੀ, ਜਲਦ ਸ਼ੁਰੂ ਹੋਣਗੇ ਕੰਮ
