ਅਣਪਛਾਤੇ ਵਾਹਨ ਦੀ ਲਪੇਟ ''ਚ ਆਉਣ ਨਾਲ ਵਿਅਕਤੀ ਦੀ ਮੌਤ
Sunday, Sep 21, 2025 - 10:38 AM (IST)

ਬਟਾਲਾ(ਸਾਹਿਲ)-ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਨਾਲ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਥਾਣਾ ਕਿਲਾ ਲਾਲ ਸਿੰਘ ਦੇ ਏ. ਐੱਸ. ਆਈ. ਜਸਵੰਤ ਸਿੰਘ ਨੇ ਦੱਸਿਆ ਕਿ ਕਰਨੈਲ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਤਲਵੰਡੀ ਝਿਊਰਾਂ, ਜੋ ਕਿ ਬਟਾਲਾ ਵਿਖੇ ਕੰਮ ਕਰਦਾ ਸੀ, ਜੋ ਕੰਮ ਤੋਂ ਛੁੱਟੀ ਹੋਣ ਉਪਰੰਤ ਆਪਣੀ ਐਕਟਿਵਾ ਸਕੂਟਰੀ ’ਤੇ ਸਵਾਰ ਹੋ ਕੇ ਘਰ ਨੂੰ ਜਾ ਰਿਹਾ ਸੀ। ਜਦੋਂ ਇਹ ਬਟਾਲਾ-ਡੇਰਾ ਬਾਬਾ ਨਾਨਕ ਮੇਨ ਰੋਡ ਸਥਿਤ ਪਿੰਡ ਅਹਿਮਦਾਬਾਦ ਦੇ ਪੈਟਰੋਲ ਪੰਪ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਇਸ ਨੂੰ ਆਪਣੀ ਲਪੇਟ ਵਿਚ ਲੈਂਦਿਆਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸਦੇ ਸਿੱਟੇ ਵਜੋਂ ਇਸ ਦੀ ਮੌਤ ਹੋ ਗਈ।
ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਜਵਾਈ ਮਲਕੀਤ ਸਿੰਘ ਦੇ ਬਿਆਨ ’ਤੇ ਅਣਪਛਾਤੇ ਵਾਹਨ ਵਿਰੁੱਧ ਉਕਤ ਥਾਣੇ ਵਿਚ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ।