ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

Tuesday, Mar 04, 2025 - 02:12 PM (IST)

ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ

ਬਟਾਲਾ (ਸਾਹਿਲ)- ਦੇਰ ਸ਼ਾਮ 6 ਵਜੇ ਦੇ ਕਰੀਬ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਸੁਪਰਫਾਸਟ ਰੇਲ ਗੱਡੀ ਹੇਠਾਂ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਸਬੰਧੀ ਜੀ. ਆਰ. ਪੀ. ਦੇ ਏ. ਐੱਸ. ਆਈ. ਸ਼ਫੀ ਮਸੀਹ ਨੇ ਦੱਸਿਆ ਕਿ ਸੁਪਰਫਾਸਟ ਰੇਲ ਗੱਡੀ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੀ ਸੀ, ਜਦ ਇਹ ਕਰੀਬ 6 ਵਜੇ ਫਾਟਕ ਨੰਬਰ 23 ਸੀ ਕਿਲੋਮੀਟਰ 34 -35 ਨਜ਼ਦੀਕ ਪੁੱਜੀ ਤਾਂ ਇਕ ਅਣਪਛਾਤਾ ਵਿਅਕਤੀ ਉਕਤ ਰੇਲ ਗੱਡੀ ਹੇਠਾਂ ਆ ਗਿਆ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਅਤੇ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਬਟਾਲਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ 72 ਘੰਟਿਆਂ ਲਈ ਰਖਵਾ ਦਿੱਤੀ ਹੈ। ਏ. ਐੱਸ. ਆਈ. ਸ਼ਫੀ ਮਸੀਹ ਨੇ ਦੱਸਿਆ ਕਿ ਮਰਨ ਵਾਲੇ ਵਿਅਕਤੀ ਦੀ ਉਮਰ ਕਰੀਬ 35-40 ਸਾਲ ਦੇ ਕਰੀਬ ਹੈ।

ਇਹ ਵੀ ਪੜ੍ਹੋ- ਤਰਨਤਾਰਨ ਪੁਲਸ ਵੱਲੋਂ ਫਰਜ਼ੀ ਐਨਕਾਊਂਟਰ! ਸਜ਼ਾ ਭੁਗਤਣਗੇ 2 ਅਫ਼ਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News