ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਖੇਤਾਂ ’ਚ ਡਿੱਗੇ ਵਿਅਕਤੀ ਦੀ ਮੌਤ

Monday, May 04, 2026 - 03:02 PM (IST)

ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਖੇਤਾਂ ’ਚ ਡਿੱਗੇ ਵਿਅਕਤੀ ਦੀ ਮੌਤ

ਬਾਬਾ ਬਕਾਲਾ ਸਾਹਿਬ (ਅਠੌਲ਼ਾ)- ਬੀਤੀ ਰਾਤ ਬਾਬਾ ਬਕਾਲਾ-ਰਈਆ ਲਿੰਕ ਰੋਡ ’ਤੇ ਇਕ ਵਿਅਕਤੀ ਦੀ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਖੇਤਾਂ ’ਚ ਡਿੱਗਣ ਕਰ ਕੇ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ (55) ਪੁੱਤਰ ਚਰਨ ਸਿੰਘ, ਵਾਸੀ ਮੱਧ, ਤਹਿਸੀਲ ਬਾਬਾ ਬਕਾਲਾ ਸਾਹਿਬ, ਜੋ ਕਿ ਮੋਟਰਸਾਈਕਲ ’ਤੇ ਸਵਾਰ ਹੋ ਕੇ ਬਾਬਾ ਬਕਾਲਾ ਸਾਹਿਬ ਨੂੰ ਜਾ ਰਿਹਾ ਸੀ। ਅਚਾਨਕ ਮੋਟਰਸਾਈਕਲ ਬੇਕਾਬੂ ਹੋ ਕੇ ਖੇਤਾਂ ’ਚ ਜਾ ਡਿੱਗਿਆ, ਜਿਸ ਕਾਰਨ ਸਿਰ ’ਚ ਗੰਭੀਰ ਸੱਟ ਵੱਜਣ ਕਰ ਕੇ ਉਸ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ- ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ ਸਕਣਗੇ ਜ਼ਮੀਨ

ਘਟਨਾ ਦੀ ਸੂਚਨਾ ਮਿਲਦਿਆਂ ਹੀ ਬਾਬਾ ਬਕਾਲਾ ਸਾਹਿਬ ਚੌਂਕੀ ਦੇ ਇੰਚਾਰਜ ਤੇਜਿੰਦਰ ਸਿੰਘ ਨੇ ਪਹੁੰਚ ਕੇ ਸਾਰੀ ਕਾਰਵਾਈ ਅਮਲ ’ਚ ਲਿਆਂਦੀ। ਪੁਲਸ ਵੱਲੋਂ 174 ਦੀ ਕਾਰਵਾਈ ਕਰ ਕੇ ਮ੍ਰਿਤਕ ਦਾ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਮ੍ਰਿਤਕ ਦਾ ਦੇਰ ਸ਼ਾਮ ਸਸਕਾਰ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਆਪਣੇ ਪਿੱਛੇ ਦੋ ਲੜਕੇ, ਇਕ ਲੜਕੀ ਅਤੇ ਵਿਧਵਾ ਪਤਨੀ ਨੂੰ ਛੱਡ ਗਿਆ ਹੈ।

ਇਹ ਵੀ ਪੜ੍ਹੋ-  ਪੰਜਾਬ : ਗੁੱਸੇ 'ਚ ਆਏ ਪਤੀ ਨੇ ਘਰਵਾਲੀ ਦਾ ਦੋ ਗੋਲੀਆਂ ਮਾਰ ਕੇ ਕੀਤਾ ਕਤਲ, ਫਿਰ ਆਪ ਵੀ ਕੀਤੀ ਖੁਦਕੁਸ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News