ਟਿੱਪਰ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ
Tuesday, Jun 10, 2025 - 02:10 PM (IST)

ਬਟਾਲਾ (ਬੇਰੀ, ਬਲਜੀਤ)-ਟਿੱਪਰ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐੱਸ. ਐੱਚ. ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਗੁਰਲਾਲ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਮਲਕਪੁਰ ਨੇ ਦੱਸਿਆ ਕਿ ਉਹ ਆਪਣੀ ਪਿੰਡ ਦੀ ਪੰਚਾਇਤੀ ਜ਼ਮੀਨ ’ਚੋਂ ਮਿੱਟੀ ਪੁਟਾ ਕੇ ਟਿੱਪਰ ’ਚ ਲੱਦ ਕੇ ਲੈ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਕੁਝ ਵਿਅਕਤੀ ਅਰਾਮ ਕਰ ਰਹੇ ਸਨ ਕਿ ਟੱਪਰ ਚਾਲਕ ਰਘਵੀਰ ਸਿੰਘ ਵਾਸੀ ਪਿੰਡ ਖਾਰੀਆ ਖੜ੍ਹਾ ਸਾਲਾਸਰ ਨੇ ਟਿੱਪਰ ਆਰਾਮ ਕਰ ਰਹੇ ਭਵਰ ਲਾਲ ਪੁੱਤਰ ਰਹਿਮਤ ਵਾਸੀ ਦਾਦਾ ਪੋਤਾ ਪਾਰਕ ਵਾਰਡ ਨੰਬਰ-16 ਬੀਕਾਨੇਰ ’ਤੇ ਚੜ੍ਹਾ ਦਿੱਤਾ, ਜਿਸਦੇ ਚਲਦਿਆਂ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਨੇ ਗੁਰਲਾਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਰਘਵੀਰ ਸਿੰਘ ਦੇ ਵਿਰੁੱਧ ਕੇਸ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8