2 ਮੋਟਰਸਾਈਕਲਾਂ ਦੀ ਟੱਕਰ ’ਚ ਵਿਅਕਤੀ ਦੀ ਮੌਤ
Tuesday, Sep 22, 2026 - 06:17 PM (IST)
ਬਟਾਲਾ (ਸਾਹਿਲ) : ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ ’ਚ ਇਕ ਵਿਅਕਤੀ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਿਟੀ ਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਪਿੰਦਰ ਸਿੰਘ ਪੁੱਤਰ ਕੁੰਨਣ ਸਿੰਘ ਵਾਸੀ ਪਿੰਡ ਭੋਆ ਫਤਿਹਗੜ੍ਹ (ਅੰਮ੍ਰਿਤਸਰ), ਜੋ ਕਿ ਹਲਵਾਈ ਦਾ ਕੰਮ ਕਰਦਾ ਸੀ, ਨੇ ਬਟਾਲਾ ’ਚ ਬਾਬੇ ਦੇ ਵਿਆਹ ਮੌਕੇ ਦੁਕਾਨਾਂ ਲਗਾਈਆਂ ਹੋਈਆਂ ਸਨ। ਬੀਤੇ ਦਿਨ ਜਲੰਧਰ ਰੋਡ ’ਤੇ ਹੋਈ ਮੋਟਰਸਾਈਕਲਾਂ ਦੀ ਟੱਕਰ ’ਚ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲਸ ਅਧਿਕਾਰੀ ਅਨੁਸਾਰ ਮ੍ਰਿਤਕ ਦੇ ਲੜਕੇ ਅੰਮ੍ਰਿਤਪਾਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਬਣਦੀ कानूनी ਕਾਰਵਾਈ ਕੀਤੀ ਜਾ ਰਹੀ ਹੈ।
