ਸੜਕ ਹਾਦਸੇ ’ਚ ਵਿਅਕਤੀ ਦੀ ਮੌਤ, ਕੇਸ ਦਰਜ

Friday, Oct 17, 2025 - 11:54 AM (IST)

ਸੜਕ ਹਾਦਸੇ ’ਚ ਵਿਅਕਤੀ ਦੀ ਮੌਤ, ਕੇਸ ਦਰਜ

ਬਟਾਲਾ (ਸਾਹਿਲ, ਯੋਗੀ)- ਸੜਕ ਹਾਦਸੇ ਵਿਚ ਵਿਅਕਤੀ ਦੀ ਮੌਤ ਹੋਣ ਦਾ ਅੱਤ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫਤਿਹਗੜ੍ਹ ਚੂੜੀਆਂ ਦੇ ਐੱਸ.ਆਈ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਬਿਆਨਕਰਤਾ ਅੰਮ੍ਰਿਤਪਾਲ ਸਿੰਘ ਪੁੱਤਰ ਮਹੇਸ਼ਾ ਸਿੰਘ ਵਾਸੀ ਮਿਰਜ਼ਾਜਾਨ ਨੇ ਲਿਖਵਾਇਆ ਹੈ ਕਿ ਉਸਦਾ ਭਰਾ ਅਮਨਦੀਪ ਸਿੰਘ ਕਾਲਾ ਅਫਗਾਨਾ ਤੋਂ ਆਪਣੀ ਡਿਊਟੀ ਖਤਮ ਕਰ ਕੇ ਆਪਣੇ ਸਪਲੈਂਡਰ ਮੋਟਰਸਾਈਕਲ ਨੰ.ਪੀ.ਬੀ.06ਏ.ਜੇ.7827 ’ਤੇ ਉਸਦੇ ਅੱਗੇ ਅੱਗੇ ਜਾ ਰਿਹਾ ਸੀ।

ਇਹ ਵੀ ਪੜ੍ਹੋ-  ਪੰਜਾਬ 'ਚ ਛੁੱਟੀਆਂ ਦੀ ਝੜੀ, ਨੋਟੀਫਿਕੇਸ਼ਨ ਜਾਰੀ

ਜਦਕਿ ਉਹ ਆਪਣੀ ਟਾਟਾ ਪੰਚ ’ਤੇ ਉਸਦੇ ਪਿੱਛੇ-ਪਿੱਛੇ ਜਾ ਰਿਹਾ ਸੀ। ਸ਼ਾਮ ਸਾਢੇ 5 ਵਜੇ ਦੇ ਕਰੀਬ ਜਦੋਂ ਉਹ ਕਾਲਾ ਅਫਗਾਨਾ ਤੋਂ ਡਾਲੇਚੱਕ ਨੂੰ ਜਾਂਦੀ ਲਿੰਕ ਰੋਡ ’ਤੇ ਪਹੁੰਚੇ ਤਾਂ ਸਾਹਮਣਿਓਂ ਇਕ ਮੋਟਰਸਾਈਕਲ ਸੀ.ਟੀ ਹੰਡਰਡ ਨੰ.ਪੀ.ਬੀ.06ਏ.ਐੱਲ.3741 ਜਿਸ ਨੂੰ ਗੁਰਮੁੱਖ ਸਿੰਘ ਵਾਸੀ ਪਿੰਡ ਬੱਦੋਵਾਲ ਕਲਾਂ ਚਲਾ ਰਿਹਾ ਸੀ, ਨੇ ਤੇਜ਼ ਰਫਤਾਰ ਨਾਲ ਲਿਆ ਕੇ ਉਸਦੇ ਭਰਾ ਅਮਨਦੀਪ ਸਿੰਘ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਦੋਵੇਂ ਮੋਟਰਸਾਈਕਲ ਤੋਂ ਸੜਕ ’ਤੇ ਡਿੱਗ ਪਏ। ਉਕਤ ਬਿਆਨਕਰਤਾ ਮੁਤਾਬਕ ਉਸਦੇ ਉਕਤ ਭਰਾ ਦੇ ਜ਼ਿਆਦਾ ਸੱਟਾਂ ਲੱਗਣ ਕਰਕੇ ਮੌਕੇ ’ਤੇ ਹੀ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਸਕੂਲਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਉਕਤ ਤਫਤੀਸ਼ੀ ਅਫਸਰ ਐੱਸ.ਆਈ ਹਰਜਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਮ੍ਰਿਤਕ ਦੇ ਭਰਾ ਅੰਮ੍ਰਿਤਪਾਲ ਸਿੰਘ ਦੇ ਬਿਆਨ ’ਤੇ ਮੋਟਰਸਾਈਕਲ ਚਾਲਕ ਗੁਰਮੁੱਖ ਸਿੰਘ ਵਿਰੁੱਧ ਬਣਦੀਆਂ ਧਾਰਾਵਾਂ ਹੇਠ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੁਲਸ ਚੌਕੀ ਸ਼ਿਕਾਇਤ ਦੇਣ ਆਈ ਔਰਤ ਨਾਲ ਹੋਇਆ ਗਲਤ ਕੰਮ, ਮੁਲਾਜ਼ਮ ਨੇ ਕਮਰੇ 'ਚ ਬੁਲਾ ਕੀਤਾ...

​​​​​​​ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News