ਬਟਾਲਾ ''ਚ ਥਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

Sunday, Jul 12, 2026 - 02:55 AM (IST)

ਬਟਾਲਾ ''ਚ ਥਾਰ ਗੱਡੀ ਦੀ ਟੱਕਰ ਨਾਲ ਵਿਅਕਤੀ ਦੀ ਮੌਤ

ਬਟਾਲਾ (ਬੇਰੀ) - ਬਟਾਲਾ ਵਿਖੇ ਸ਼ਨੀਵਾਰ ਦੇਰ ਰਾਤ ਡੀਲਕ ਪੁਲ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਥਾਰ ਗੱਡੀ ਦੇ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਇੱਕ ਥਾਰ ਗੱਡੀ ਅੰਮ੍ਰਿਤਸਰ ਵਾਲੇ ਪਾਸੇ ਤੋਂ ਬਟਾਲਾ ਵੱਲ ਆ ਰਹੀ ਸੀ। ਜਦੋਂ ਗੱਡੀ ਡੀਲਕ ਪੁਲੀ ਨੇੜੇ ਪਹੁੰਚੀ ਤਾਂ ਚਾਲਕ ਨੇ ਸੜਕ 'ਤੇ ਮੌਜੂਦ ਇੱਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਪੁਲਸ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਵਾਲੀ ਥਾਰ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ। ਲਾਸ਼ ਨੂੰ ਪੋਸਟਮਾਰਟਮ ਅਤੇ ਪਛਾਣ ਲਈ ਸਿਵਲ ਹਸਪਤਾਲ ਬਟਾਲਾ ਦੀ ਮੋਰਚਰੀ ਵਿੱਚ ਰਖਵਾਇਆ ਗਿਆ ਹੈ। ਪੁਲਸ ਵੱਲੋਂ ਹਾਦਸੇ ਦੇ ਸਾਰੇ ਧਿਰਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਲਈ ਯਤਨ ਜਾਰੀ ਹਨ।
 


author

Inder Prajapati

Content Editor

Related News