ਜ਼ਹਿਰੀਲੀ ਦਵਾਈ ਨਾਲ ਹੋਈ ਵਿਅਕਤੀ ਦੀ ਮੌਤ, ਪਤਨੀ ਨੇ ਸਾਥੀਆਂ ਸਮੇਤ...
Saturday, Jun 20, 2026 - 05:23 PM (IST)
ਤਰਨਤਾਰਨ (ਰਮਨ)-ਨੌਜਵਾਨ ਵੱਲੋਂ ਜ਼ਹਿਰੀਲੀ ਦਵਾਈ ਪੀਣ ਤੋਂ ਬਾਅਦ ਉਸਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਤੋਂ ਬਾਅਦ ਉਸਦੀ ਪਤਨੀ ਵੱਲੋਂ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਆਪਣੇ ਸਹੁਰੇ ਪਰਿਵਾਰ ਨੂੰ ਬਿਨਾਂ ਜਾਣਕਾਰੀ ਦਿੱਤੇ ਉਸ ਦੀ ਲਾਸ਼ ਨੂੰ ਖੁਰਦ ਬੁਰਦ ਕਰਨ ਦੀ ਨੀਅਤ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਮ੍ਰਿਤਕ ਦੀ ਪਤਨੀ ਨੂੰ ਗ੍ਰਿਫਤਾਰ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ ਤੱਕ ਹੋ ਗਿਆ ਨਵਾਂ ਐਲਾਨ
ਸੂਬਾ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਪਿੰਡ ਮਮਦੋਟ ਜ਼ਿਲਾ ਫਿਰੋਜ਼ਪੁਰ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦੇ ਬੇਟੇ ਅਮਨਜੀਤ ਸਿੰਘ ਜਿਸ ਦੀ ਉਮਰ ਕਰੀਬ 33 ਸਾਲ ਹੈ ਵੱਲੋਂ ਕਰੀਬ 5 ਸਾਲ ਪਹਿਲਾਂ ਕੋਰਟ ਮੈਰਿਜ ਹਰਪ੍ਰੀਤ ਕੌਰ ਨਾਲ ਕਰਵਾਈ ਗਈ ਸੀ। ਜਿਸ ਤੋਂ ਬਾਅਦ ਦੋਵਾਂ ਵਿੱਚ ਅਕਸਰ ਲੜਾਈ ਝਗੜਾ ਰਹਿੰਦਾ ਸੀ। ਬੀਤੀ 16 ਜੂਨ ਨੂੰ ਦੁਪਹਿਰ ਕਰੀਬ 1 ਵਜੇ ਉਸਨੂੰ ਪਤਾ ਲੱਗਾ ਕਿ ਉਸਦੇ ਲੜਕੇ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ ਹੈ, ਜਿਸ ਦੀ ਮੌਤ ਹੋ ਗਈ ਹੈ। ਉਸ ਨੂੰ ਪੂਰਾ ਯਕੀਨ ਹੈ ਕਿ ਇਹੋ ਜ਼ਹਿਰੀਲੀ ਦਵਾਈ ਉਸਦੀ ਪਤਨੀ ਹਰਪ੍ਰੀਤ ਕੌਰ ਨੇ ਉਸ ਨੂੰ ਦੇ ਕੇ ਮਾਰ ਦਿੱਤਾ ਹੈ ਅਤੇ ਆਪਣੇ ਕੁਝ ਅਣਪਛਾਤੇ ਵਿਅਕਤੀਆਂ ਨਾਲ ਰਲ ਕੇ ਲਾਸ਼ ਨੂੰ ਖੁਰਦ ਬੁਰਦ ਕਰਨ ਦੀ ਨੀਅਤ ਨਾਲ ਉਹਨਾਂ ਨੂੰ ਬਿਨਾਂ ਦੱਸੇ ਉਸਦਾ ਅੰਤਮ ਸੰਸਕਾਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ: ਛੁੱਟੀਆਂ ਦਾ ਬਦਲਿਆ ਸ਼ੈਡਿਊਲ, ਹੁਣ ਇਹ ਦਿਨ ਬੰਦ ਰਹਿਣਗੀਆਂ ਦੁਕਾਨਾਂ
ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਦਰ ਤਰਨਤਾਰਨ ਦੇ ਏਐਸਆਈ ਕਮਲਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮ੍ਰਿਤਕ ਦੀ ਪਤਨੀ ਹਰਪ੍ਰੀਤ ਕੌਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਇਸ ਮਾਮਲੇ ਵਿੱਚ ਤਿੰਨ ਅਣਪਛਾਤੇ ਵਿਅਕਤੀਆਂ ਦੀ ਵੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
