ਮੋਟਰ ਚਲਾਉਣ ਲੱਗੇ ਵਿਅਕਤੀ ਨੂੰ ਲੱਗਾ ਕਰੰਟ, ਹੋਈ ਮੌਤ

Sunday, Sep 06, 2026 - 01:43 PM (IST)

ਮੋਟਰ ਚਲਾਉਣ ਲੱਗੇ ਵਿਅਕਤੀ ਨੂੰ ਲੱਗਾ ਕਰੰਟ, ਹੋਈ ਮੌਤ

ਪੱਟੀ (ਸੋਢੀ) : ਪਿੰਡ ਕੋਟ ਬੁੱਢਾ ਵਿਖੇ ਪਾਣੀ ਵਾਲੀ ਮੋਟਰ ਚਲਾਉਣ ਮੌਕੇ ਇਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪਿੰਡ ਕੋਟ ਬੁੱਢਾ ਦੇ ਸਰਪੰਚ ਰਣਜੀਤ ਸਿੰਘ ਵਿਰਕ ਨੇ ਦੱਸਿਆ ਕਿ ਬੁੱਧ ਸਿੰਘ (69) ਵਾਸੀ ਕੋਟ ਬੁੱਢਾ ਜੋ ਕਿ ਪਿੰਡ ਵਿਖੇ ਮੌਜੂਦ ਇਕ ਡੇਰੇ ਵਿੱਚ ਪਰਿਵਾਰ ਸਮੇਤ ਰਹਿ ਰਿਹਾ ਸੀ, ਬੀਤੇ ਦਿਨ ਜਦੋਂ ਉਹ ਪਾਣੀ ਵਾਲੀ ਮੋਟਰ ਚਲਾਉਣ ਲੱਗਾ ਤਾਂ ਉਸ ਨੂੰ ਬਿਜਲੀ ਦਾ ਕਰੰਟ ਲੱਗ ਗਿਆ। ਉਸ ਨੂੰ ਤੁਰੰਤ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿਥੇ ਅੱਜ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ-ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...

ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇਹ ਦਾ ਅੱਜ ਸ਼ਮਸ਼ਾਨ ਘਾਟ ਕੋਟ ਬੁੱਢਾ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਸਰਪੰਚ ਰਣਜੀਤ ਸਿੰਘ ਵਿਰਕ ਨੇ ਦੱਸਿਆ ਕਿ ਅਸੀਂ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਪੀੜਤ ਪਰਿਵਾਰ ਨੂੰ ਬਣਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ। ਮ੍ਰਿਤਕ ਆਪਣੇ ਪਿੱਛੇ ਪਤਨੀ ਤੇ ਬੱਚੇ ਛੱਡ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਮਿਡ-ਡੇ ਮੀਲ ਦੇ ਨਵੇਂ ਨਿਯਮ ਬਣੇ ਮੁਸੀਬਤ, 3 ਮਹੀਨਿਆਂ ਤੋਂ ਰੁਕੀਆਂ ਅਦਾਇਗੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News