ਗਲਤ ਸਾਈਡ ਤੋਂ ਆ ਰਹੇ ਟਰੈਕਟਰ ਨੇ ਵਿਅਕਤੀ ਦਰੜਿਆ, ਮੌਕੇ ''ਤੇ ਮੌਤ
Thursday, Nov 06, 2025 - 02:28 PM (IST)
ਪਠਾਨਕੋਟ (ਕੰਵਲ)- ਪਠਾਨਕੋਟ ਜ਼ਿਲ੍ਹੇ ਦੇ ਸੁਜਾਨਪੁਰ ਵਿਧਾਨ ਸਭਾ ਹਲਕੇ ਦੇ ਪਿੰਡ ਗੁਗਰਾ ਵਿੱਚ ਬੀਤੀ ਰਾਤ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਟਰੈਕਟਰ ਦੀ ਟੱਕਰ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਗੁੱਸੇ ਵਿੱਚ ਆਏ ਲੋਕਾਂ ਨੇ ਟਰੈਕਟਰ ਨੂੰ ਅੱਗ ਲਗਾ ਦਿੱਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿੰਡ ਦੇ ਸਰਪੰਚ ਸੋਨੂੰ ਨੇ ਦੱਸਿਆ ਕਿ ਗਲਤ ਪਾਸਿਓਂ ਆ ਰਿਹਾ ਟਰੈਕਟਰ ਮ੍ਰਿਤਕ ਨੌਜਵਾਨ ਦੇ ਸਿਰ ਦੇ ਉੱਪਰੋਂ ਲੰਘ ਗਿਆ ਅਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।
ਉਨ੍ਹਾਂ ਕਿਹਾ ਕਿ ਪੁਲਸ ਮੌਕੇ 'ਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਸੜਕ ਤੋਂ ਚੁੱਕਣ ਲਈ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ । ਲੋਕਾਂ ਨੇ ਪ੍ਰਸ਼ਾਸਨ ਤੋਂ ਸੜਕ 'ਤੇ ਡਿਵਾਈਡਰ ਅਤੇ ਸਪੀਡ ਬ੍ਰੇਕਰ ਬਣਾਉਣ ਦੀ ਮੰਗ ਕੀਤੀ ਅਤੇ ਮ੍ਰਿਤਕ ਦੇ ਪਰਿਵਾਰ ਲਈ ਇਨਸਾਫ਼ ਦੀ ਵੀ ਮੰਗ ਕੀਤੀ।
