ਵੱਟ ਪਾਉਣ ’ਤੇ ਹੋਈ ਤਕਰਾਰ, ਵਿਅਕਤੀ ਨੂੰ ਕਹੀ ਮਾਰ ਕੇ ਕੀਤਾ ਜ਼ਖ਼ਮੀ
Thursday, May 18, 2023 - 12:59 PM (IST)

ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਵੱਟ ਪਾਉਣ ਤੋਂ ਰੋਕਣ ’ਤੇ ਹੋਈ ਤਕਰਾਰ ਦੇ ਚਲਦਿਆਂ ਇਕ ਵਿਅਕਤੀ ਨੂੰ ਕਹੀ ਮਾਰ ਕੇ ਜ਼ਖ਼ਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜ਼ਖ਼ਮੀ ਮੁਖਤਾਰ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਪਿੰਡ ਢੰਡੇ ਦੇ ਭਰਾ ਸਤਨਾਮ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਮੁਖਤਾਰ ਸਿੰਘ ਆਪਣੇ ਖ਼ੇਤਾਂ ਵਿਚ ਵੱਟ ਪਾ ਰਿਹਾ ਸੀ ਕਿ ਇਸੇ ਦੌਰਾਨ ਗੁਆਂਢੀ ਵਿਅਕਤੀ ਨੇ ਉਸਦੇ ਭਰਾ ਨੂੰ ਵੱਟ ਪਾਉਣ ਤੋਂ ਰੋਕਿਆ ਤਾਂ ਦੋਵਾਂ ਵਿਚਕਾਰ ਤਰਕਾਰ ਹੋ ਗਈ, ਜਿਸ ਦੇ ਸਿੱਟੇ ਵਜੋਂ ਗੁਆਂਢੀ ਵਿਅਕਤੀ ਨੇ ਕਹੀ ਮਾਰ ਕੇ ਉਸਦੇ ਉਕਤ ਭਰਾ ਨੂੰ ਜ਼ਖ਼ਮੀ ਕਰ ਦਿੱਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸ਼ਰੇਆਮ ਗੁੰਡਾਗਰਦੀ, ਦੁਕਾਨਦਾਰ ਨੂੰ ਨੰਗਾ ਕਰ ਕੇ ਮਾਰੇ ਬੇਸਬਾਲ, ਵੀਡੀਓ ਵਾਇਰਲ
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਅਸੀਂ ਆਪਣੇ ਭਰਾ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ। ਸਤਨਾਮ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਪੁਲਸ ਚੌਂਕੀ ਊਧਨਵਾਲ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹੋਟਲਾਂ ’ਚ ਦੇਹ ਵਪਾਰ ਦਾ ਧੰਦਾ ਜ਼ੋਰਾਂ ’ਤੇ, ਵੀਡੀਓ ਵਾਇਰਲ ਕਰ ਵਿਅਕਤੀ ਨੇ ਕੀਤਾ ਖ਼ੁਲਾਸਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।