ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਵਿਅਕਤੀ ਦੀ ਮੌਤ

Wednesday, Oct 28, 2020 - 07:45 PM (IST)

ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ਵਿਅਕਤੀ ਦੀ ਮੌਤ

ਗੁਰਦਾਸਪੁਰ, (ਹਰਮਨ, ਜ. ਬ.)- ਸਥਾਨਕ ਰਵਿਦਾਸ ਚੌਕ ’ਚ ਇਕ ਮੋਟਰਸਾਈਕਲ ਅਤੇ ਕਾਰ ਦਰਮਿਆਨ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਉਸ ਦੀ ਪਤਨੀ ਵਾਲ -ਵਾਲ ਬਚ ਗਈ।

ਜਾਣਕਾਰੀ ਦਿੰਦੀ ਹੋਈ ਮ੍ਰਿਤਕ ਦੀ ਪਤਨੀ ਪਰਮਜੀਤ ਨੇ ਦੱਸਿਆ ਕਿ ਉਹ ਆਪਣੇ ਪਤੀ ਜਨਕ ਰਾਜ ਪੁੱਤਰ ਬਾਲੀ ਰਾਮ ਵਾਸੀ ਰਤਨਗੜ੍ਹ ਨਾਲ ਤਾਰਾਗੜ੍ਹ ਤੋਂ ਗੁਰਦਾਸਪੁਰ ਨੂੰ ਮੋਟਰਸਾਈਕਲ ’ਤੇ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਰਵੀਦਾਸ ਚੌਕ ’ਚ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇਕ ਸਵਿਫਟ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ’ਚ ਟੱਕਰ ਮਾਰ ਦਿੱਤੀ। ਇਸ ਦੌਰਾਨ ਜਨਕ ਰਾਜ ਦੇ ਸਿਰ ’ਤੇ ਸੱਟ ਲੱਗਣ ਕਾਰਣ ਉਸਦੀ ਮੌਕੇ ’ਤੇ ਮੌਤ ਹੋ ਗਈ, ਜਦੋਂ ਕਿ ਉਹ ਵਾਲ-ਵਾਲ ਬਚ ਗਈ। ਉਸ ਨੇ ਦੱਸਿਆ ਕਿ ਕਾਰ ਚਾਲਕ ਮੌਕੇ ’ਤੇ ਫਰਾਰ ਹੋ ਗਿਆ।


author

Bharat Thapa

Content Editor

Related News