ਘਰੋਂ ਕੰਮ ਲਈ ਗਿਆ ਵਿਅਕਤੀ ਭੇਤਭਰੇ ਹਾਲਾਤ ’ਚ ਲਾਪਤਾ; ਇਕ ਖ਼ਿਲਾਫ਼ ਮਾਮਲਾ ਦਰਜ
Friday, Jun 19, 2026 - 01:15 PM (IST)
ਤਰਨਤਾਰਨ (ਰਮਨ)-ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਘਰੋਂ ਕੰਮ ਲਈ ਗਏ ਇਕ ਵਿਅਕਤੀ ਦੇ ਸ਼ੱਕੀ ਹਾਲਾਤ ’ਚ ਲਾਪਤਾ ਹੋਣ ਦੇ ਮਾਮਲੇ ’ਚ ਉਸ ਦੀ ਪਤਨੀ ਦੇ ਬਿਆਨਾਂ ’ਤੇ ਇਕ ਨਾਮਜ਼ਦ ਵਿਅਕਤੀ ਖ਼ਿਲਾਫ਼ ਪਰਚਾ ਦਰਜ ਕਰਕੇ ਅਗਲੇਰੀ ਕਾਨੂੰਨੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸਦਰ ਪੁਲਸ ਨੂੰ ਦਿੱਤੇ ਗਏ ਬਿਆਨਾਂ ’ਚ ਮਨਜੀਤ ਕੌਰ ਪਤਨੀ ਤਰਸੇਮ ਸਿੰਘ ਵਾਸੀ ਪਿੰਡ ਚੁਤਾਲਾ ਨੇ ਦੱਸਿਆ ਕਿ ਉਸ ਦਾ ਪਤੀ ਤਰਸੇਮ ਸਿੰਘ (ਪੁੱਤਰ ਸੰਤੋਖ ਸਿੰਘ) ਬੀਤੀ 9 ਮਈ ਨੂੰ ਸਵੇਰੇ ਘਰ ’ਚ ਮੌਜੂਦ ਸੀ। ਉਸੇ ਦੌਰਾਨ ਪਿੰਡ ਦਾ ਹੀ ਰਹਿਣ ਵਾਲਾ ਸੰਤਰਬੀਰ ਸਿੰਘ ਉਰਫ਼ ਬੌਬੀ ਪੁੱਤਰ ਜਸਵੰਤ ਸਿੰਘ ਉਸ ਦੇ ਪਤੀ ਨੂੰ ਕੋਈ ਕੰਮ ਕਰਵਾਉਣ ਦਾ ਬਹਾਨਾ ਬਣਾ ਕੇ ਆਪਣੇ ਨਾਲ ਘਰੋਂ ਲੈ ਗਿਆ। ਜਦੋਂ ਸ਼ਾਮ ਤੱਕ ਉਸ ਦਾ ਪਤੀ ਘਰ ਵਾਪਸ ਨਹੀਂ ਪਰਤਿਆ ਤਾਂ ਉਨ੍ਹਾਂ ਨੇ ਸੰਤਰਬੀਰ ਸਿੰਘ ਉਰਫ਼ ਬੌਬੀ ਦੇ ਘਰ ਜਾ ਕੇ ਪੁੱਛਗਿੱਛ ਕੀਤੀ।
ਇਹ ਵੀ ਪੜ੍ਹੋ-ਨਿਊਯਾਰਕ ਘੁੰਮਣ ਗਏ ਪਠਾਨਕੋਟ ਦੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਮਾਪਿਆਂ ਦੇ ਸਾਹਮਣੇ ਮੁੰਡੇ ਦੀ ਮੌਤ
ਸ਼ਿਕਾਇਤਕਰਤਾ ਅਨੁਸਾਰ ਉਕਤ ਮੁਲਜ਼ਮ ਨੇ ਕੋਈ ਸਹੀ ਜਵਾਬ ਨਹੀਂ ਦਿੱਤਾ, ਸਗੋਂ ਟਾਲ-ਮਟੋਲ ਕਰਦਿਆਂ ਕਿਹਾ ਕਿ ਕੋਈ ਗੱਲ ਨਹੀਂ ਤੁਸੀਂ ਆਪਣੇ ਘਰ ਜਾਓ, ਥੋੜ੍ਹੀ ਦੇਰ ਤੱਕ ਤਰਸੇਮ ਸਿੰਘ ਆਪੇ ਘਰ ਪਹੁੰਚ ਜਾਵੇਗਾ ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਉਸ ਦਾ ਪਤੀ ਵਾਪਸ ਨਹੀਂ ਆਇਆ। ਪਤਨੀ ਮਨਜੀਤ ਕੌਰ ਨੇ ਖ਼ਦਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਉਸ ਨੂੰ ਪੂਰਾ ਯਕੀਨ ਹੈ ਕਿ ਉਸ ਦੇ ਪਤੀ ਤਰਸੇਮ ਸਿੰਘ ਨੂੰ ਸੰਤਰਬੀਰ ਸਿੰਘ ਨੇ ਹੀ ਕਿਧਰੇ ਅਗਾਂਹ-ਪਿਛਾਂਹ ਕਰ ਦਿੱਤਾ ਹੈ ਜਾਂ ਕੋਈ ਜਾਨੀ ਨੁਕਸਾਨ ਪਹੁੰਚਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਤਰਨਤਾਰਨ ਦੇ ਏ. ਐੱਸ. ਆਈ. ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮਨਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਸੰਤਰਬੀਰ ਸਿੰਘ ਉਰਫ਼ ਬੌਬੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਲਾਪਤਾ ਵਿਅਕਤੀ ਦੀ ਭਾਲ ਲਈ ਪੁਲਸ ਵੱਲੋਂ ਸਰਗਰਮੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
