ਆਰਥਿਕ ਤੰਗੀ ਕਾਰਣ ਵਿਅਕਤੀ ਨੇ ਰੇਲ ਗੱਡੀ ਅੱਗੇ ਮਾਰੀ ਛਾਲ, ਮੌਤ

02/27/2020 8:18:11 PM

ਗੁਰਦਾਸਪੁਰ, (ਜ.ਬ.)- ਦੇਰ ਸ਼ਾਮ ਇਕ ਵਿਅਕਤੀ ਨੇ ਆਰਥਿਕ ਤੰਗੀ ਕਾਰਣ ਰੇਲ ਗੱਡੀ ਅੱਗੇ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ। ਰੇਲਵੇ ਪੁਲਸ ਵਿਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਕਲੇਰ ਦੇ ਕੋਲ ਡੀ. ਐੱਮ. ਯੂ. ਰੇਲ ਗੱਡੀ ਦੇ ਹੇਠਾਂ ਆਉਣ ਨਾਲ ਕਿਸੇ ਦੀ ਮੌਤ ਹੋ ਗਈ ਹੈ। ਮੌਕੇ ’ਤੇ ਪਹੁੰਚ ਕੇ ਜਾਂਚ ਕਰਨ ’ਤੇ ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਉਜਾਗਰ ਸਿੰਘ ਨਿਵਾਸੀ ਚੱਕੀ ਦੀਪੇਵਾਲ ਵਜੋਂ ਹੋਈ। ਉਸ ਦੇ ਪਰਿਵਾਰ ਨਾਲ ਸੰਪਰਕ ਕਰਨ ’ਤੇ ਉਸ ਦੇ ਭਰਾ ਹਰਪ੍ਰੀਤ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਦੀ ਪਛਾਣ ਕਰਨ ’ਤੇ ਦੱਸਿਆ ਕਿ ਮ੍ਰਿਤਕ ਬਲਵਿੰਦਰ ਸਿੰਘ ਆਰਥਿਕ ਤੰਗੀ ਦਾ ਸ਼ਿਕਾਰ ਸੀ ਅਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਣ ਉਸ ਨੇ ਆਪਣੀ ਜੀਵਨ ਲੀਲਾ ਖਤਮ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜੀ ਗਈ ਹੈ।


Bharat Thapa

Content Editor

Related News