ਵਿਅਕਤੀ ਨੇ ਚਚੇਰੇ ਭਰਾ ਤੋਂ ਦੁਖੀ ਹੋ ਕੇ ਨਿਗਲੀ ਜ਼ਹਿਰੀਲੀ ਦਵਾਈ

Tuesday, Dec 10, 2024 - 05:28 PM (IST)

ਵਿਅਕਤੀ ਨੇ ਚਚੇਰੇ ਭਰਾ ਤੋਂ ਦੁਖੀ ਹੋ ਕੇ ਨਿਗਲੀ ਜ਼ਹਿਰੀਲੀ ਦਵਾਈ

ਗੁਰਦਾਸਪੁਰ(ਵਿਨੋਦ)-ਪਿੰਡ ਜੀਵਨਵਾਲ ਵਿਖੇ ਇਕ ਵਿਅਕਤੀ ਨੇ ਆਪਣੇ ਚਚੇਰੇ ਭਰਾ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਦਾ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ। ਇਸ ਸਬੰਧੀ ਸਿਵਲ ਹਸਪਤਾਲ ਵਿਚ ਦਾਖਲ ਵਿਅਕਤੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਪਿੰਡ ’ਚ ਉਨ੍ਹਾਂ ਦੀ ਸਾਂਝੀ ਜ਼ਮੀਨ ਹੈ ਅਤੇ ਇਕ ਪੰਜ ਮਰਲੇ ਦਾ ਪਲਾਟ ਉਸ ਦੇ ਹਿੱਸੇ ਆਉਂਦਾ ਹੈ ਪਰ ਉਸ ਦਾ ਚਚੇਰਾ ਭਰਾ ਉਸ ਉਪਰ ਕਬਜ਼ਾ ਕਰ ਕੇ ਬੈਠਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪੁਲਸ ਮੁਲਾਜ਼ਮ ਦੇ ਹਮਲਾ

ਪੰਚਾਇਤ ਨੇ ਵੀ ਉਸ ਨੂੰ ਕਬਜ਼ਾ ਛੱਡਣ ਲਈ ਕਿਹਾ ਹੈ ਪਰ ਉਹ ਕਬਜ਼ਾ ਨਹੀ ਛੱਡ ਰਿਹਾ, ਸਗੋਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੁਲਸ ਵੱਲੋਂ ਉਸ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸ ਕਰ ਕੇ ਉਸ ਨੇ ਆਪਣੇ ਚਚੇਰੇ ਭਰਾ ਤੋਂ ਦੁਖੀ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਹੈ।

ਇਹ ਵੀ ਪੜ੍ਹੋ- ਪੁਲਸ ਦਾ ਨਾਕਾ ਦੇਖ ਪੁਲਸ ਮੁਲਾਜ਼ਮ ਨੇ ਹੀ ਭਜਾ ਲਈ ਸਕਾਰਪੀਓ, ਹੈਰਾਨ ਕਰੇਗਾ ਇਹ ਮਾਮਲਾ

ਮੌਕੇ ’ਤੇ ਪਹੁੰਚੇ ਪੰਚਾਇਤ ਮੈਂਬਰ ਸੁਰਜੀਤ ਸਿੰਘ ਨੇ ਦੱਸਿਆ ਕਿ ਪੰਚਾਇਤ ਨੇ ਵੀ ਇਸ ਦੇ ਭਰਾ ਨੂੰ ਜ਼ਮੀਨ ਛੱਡਣ ਲਈ ਕਿਹਾ ਹੈ ਪਰ ਉਹ ਪੰਚਾਇਤ ਦੀ ਵੀ ਨਹੀਂ ਮੰਨ ਰਿਹਾ ਅਤੇ ਕਬਜ਼ਾ ਨਹੀਂ ਛੱਡ ਰਿਹਾ। ਰਾਤ ਦੋਵਾਂ ’ਚ ਝਗੜਾ ਹੋਇਆ ਸੀ ਅਤੇ ਸੁਰਿੰਦਰ ਸਿੰਘ ਦੇ ਦੁਖੀ ਹੋਕੇ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਪਰ ਸਮੇਂ ਰਹਿੰਦੇ ਉਸ ਨੂੰ ਸਿਵਲ ਹਸਪਤਾਲ ਵਿਖੇ ਪਹੁੰਚਾ ਦਿੱਤਾ ਗਿਆ ਹੈ, ਜਿਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News