ਮਾਨਸਿਕ ਪ੍ਰੇਸ਼ਾਨੀ ਕਾਰਨ ਵਿਅਕਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਖ਼ੁਦ ਨੂੰ ਗੋਲ਼ੀ ਮਾਰ ਕੇ ਮੁਕਾ ਲਈ ਜੀਵਨਲੀਲਾ
Tuesday, Dec 03, 2024 - 04:12 AM (IST)
ਬਟਾਲਾ (ਸਾਹਿਲ)- ਬਟਾਲਾ ਵਿਖੇ ਮਾਨਸਿਕ ਪ੍ਰੇਸ਼ਾਨੀ ਕਾਰਨ ਬੀਤੇ ਦਿਨ ਦੁਪਹਿਰ ਨੂੰ ਇਕ ਵਿਅਕਤੀ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪੁਲਸ ਚੌਕੀ ਇੰਚਾਰਜ ਅਰਬਨ ਅਸਟੇਟ ਦੇ ਏ.ਐੱਸ.ਆਈ. ਹਰਜਿੰਦਰ ਸਿੰਘ, ਏ.ਐੱਸ.ਆਈ. ਗੁਰਨਾਮ ਸਿੰਘ ਤੇ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਨਵਦੀਪ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਕੋਠੀ ਨੰ. 280, ਅਰਬਨ ਅਸਟੇਟ ਬਟਾਲਾ, ਜੋ ਕਿ ਪਿਛਲੇ ਕਾਫੀ ਸਮੇਂ ਤੋਂ ਡਿਪ੍ਰੈਸ਼ਨ ਵਿਚ ਸੀ, ਨੇ ਦੁਪਹਿਰ ਸਮੇਂ ਘਰ ਵਿਚ ਪਈ ਦੋਨਾਲੀ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ- ਸ਼ਮਸ਼ਾਨਘਾਟ 'ਚ ਹੋਏ ਨੌਜਵਾਨ ਦੇ ਕਤਲ ਮਾਮਲੇ 'ਚ ਸਭ ਤੋਂ ਵੱਡਾ ਖੁਲਾਸਾ, 'ਤਾਏ' ਨੇ ਹੀ ਰਚਿਆ ਪੂਰਾ 'ਕਤਲਕਾਂਡ'
ਉਕਤ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਬਾਰੇ ਸੂਚਨਾ ਮਿਲਣ ਦੇ ਤੁਰੰਤ ਬਾਅਦ ਉਹ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਉਪਰੰਤ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮ੍ਰਿਤਕ ਦੇ ਲੜਕੇ ਮਨਦੀਪ ਸਿੰਘ ਦੇ ਬਿਆਨਾਂ ’ਤੇ 194 ਬੀ.ਐੱਨ.ਐੱਸ.ਐੱਸ. ਤਹਿਤ ਥਾਣਾ ਸਿਵਲ ਲਾਈਨ ਵਿਖੇ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਆਹ ਤਾਂ ਹੱਦ ਹੀ ਹੋ ਗਈ ! ਸਰਕਾਰੀ ਸਕੂਲ ਦਾ ਮੇਨ ਗੇਟ ਹੀ ਹੋ ਗਿਆ 'ਗਾਇਬ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e