ਘਰ ਤੋਂ ਗੁ. ਸਾਹਿਬ ਮੱਥਾ ਟੇਕਣ ਗਿਆ ਵਿਅਕਤੀ ਲਾਪਤਾ; ਗੁਰੂ ਘਰ ਦੇ ਬਾਹਰੋਂ ਮਿਲਿਆ ਪਰਨਾ ਤੇ ਚੱਪਲਾਂ

Tuesday, Jul 21, 2026 - 04:56 PM (IST)

ਘਰ ਤੋਂ ਗੁ. ਸਾਹਿਬ ਮੱਥਾ ਟੇਕਣ ਗਿਆ ਵਿਅਕਤੀ ਲਾਪਤਾ; ਗੁਰੂ ਘਰ ਦੇ ਬਾਹਰੋਂ ਮਿਲਿਆ ਪਰਨਾ ਤੇ ਚੱਪਲਾਂ

ਬਟਾਲਾ(ਬੇਰੀ) : ਥਾਣਾ ਘਣੀਏ ਕੇ ਬਾਂਗਰ ਅਧੀਨ ਆਉਂਦੇ ਪਿੰਡ ਕਾਸ਼ਤੀਵਾਲ ਵਿਖੇ ਬੀਤੇ ਦਿਨ ਘਰੋਂ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਿਆ ਵਿਅਕਤੀ ਭੇਤਭਰੇ ਹਾਲਾਤ ’ਚ ਲਾਪਤਾ ਹੋ ਗਿਆ, ਜਿਸ ਕਾਰਨ ਪਰਿਵਾਰ ਵੱਲੋਂ ਅਗਵਾ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਇਸ ਸਬੰਧੀ ਰਾਜਵੰਤ ਕੌਰ ਪਤਨੀ ਬਿਕਰਮਜੀਤ ਸਿੰਘ, ਗ੍ਰੰਥੀ ਭਾਈ ਗੁਲਾਬ ਸਿੰਘ ਅਤੇ ਸੁਰਿੰਦਰ ਸਿੰਘ ਨੇ ਦੱਸਿਆ ਕਿ ਬਿਕਰਮਜੀਤ ਸਿੰਘ (50) ਰੋਜ਼ਾਨਾ ਵਾਂਗ ਸਵੇਰੇ 3:30 ਵਜੇ ਮੱਥਾ ਟੇਕਣ ਗਏ, ਪਰ ਗੁਰਦੁਆਰਾ ਸਾਹਿਬ ਦੇ ਅੰਦਰ ਨਹੀਂ ਪਹੁੰਚੇ। ਭਾਲ ਕਰਨ ’ਤੇ ਗੁਰਦੁਆਰਾ ਸਾਹਿਬ ਦੇ ਬਾਹਰੋਂ ਉਨ੍ਹਾਂ ਦਾ ਪਰਨਾ ਅਤੇ ਚੱਪਲਾਂ ਬਰਾਮਦ ਹੋਈਆਂ। ਪਰਿਵਾਰ ਨੇ ਸ਼ੱਕ ਜਤਾਇਆ ਕਿ ਕਿਸੇ ਨੇ ਉਨ੍ਹਾਂ ਨੂੰ ਅਗਵਾ ਕਰ ਲਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਘਣੀਏ ਕੇ ਬਾਂਗਰ ਦੇ ਐੱਸ. ਐੱਚ. ਓ. ਲਖਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਐੱਸ. ਐੱਚ. ਓ. ਨੇ ਦੱਸਿਆ ਕਿ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News