ਮਣੀਸ਼ੰਕਰ ਅਈਅਰ ਦੇ ਬਿਆਨ ਨੇ ਕੀਤਾ ਕਾਂਗਰਸ ਦਾ ਦੋਹਰਾ ਕਿਰਦਾਰ ਬੇਨਕਾਬ: ਸ਼ੇਖਾਵਤ
Friday, May 10, 2024 - 06:25 PM (IST)
ਗੁਰਦਾਸਪੁਰ (ਵਿਨੋਦ) : ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਾਂਗਰਸੀ ਆਗੂ ਮਣੀ ਸ਼ੰਕਰ ਅਈਅਰ ਦੇ ਪਾਕਿਸਤਾਨ ਸਬੰਧੀ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਾਂਗਰਸੀ ਆਗੂ ਇਕ ਤੋਂ ਬਾਅਦ ਇਕ ਦੇਸ਼ ਵਿਰੋਧੀ ਬਿਆਨ ਦੇ ਰਹੇ ਹਨ, ਉਸ ਨਾਲ ਕਾਂਗਰਸ ਦਾ ਦੋਗਲਾ ਕਿਰਦਾਰ ਨੰਗਾ ਹੋ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸੰਧੂ ਨੇ ਦਾਖ਼ਲ ਕਰਵਾਇਆ ਨਾਮਜ਼ਦਗੀ ਪੱਤਰ
ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਨਾਮਜ਼ਦਗੀ ਪੱਤਰ ਭਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਇਕ ਹੋਰ ਵਿਚਾਰਧਾਰਕ ਗੁਰੂ ਮਨਿਸ਼ਕ ਅਈਅਰ ਵੱਲੋਂ ਪਾਕਿਸਤਾਨ ਨੂੰ ਲੈ ਕੇ ਜੋ ਬਿਆਨ ਦਿੱਤਾ ਹੈ , ਉਹ ਸੋਚੀ ਸਮਝੀ ਰਣਨੀਤੀ ਦੇ ਤਹਿਤ ਇੱਕ ਵਿਸ਼ੇਸ਼ ਵੋਟ ਬੈਂਕ ਨੂੰ ਲੁਭਾਉਣ ਲਈ ਦਿੱਤਾ ਗਿਆ ਹੈ। ਸ਼ੇਖਾਵਤ ਨੇ ਕਿਹਾ ਕਾਂਗਰਸ ਆਪਣਾ ਏਜੰਡਾ ਦੱਸਣ ਲਈ ਸੈਮ ਪਿਤਰੋਦਾ ਅਤੇ ਅਈਅਰ ਵਰਗੇ ਨੇਤਾਵਾਂ ਨੂੰ ਤਿਆਰ ਕਰਦੀ ਹੈ। ਜਦੋਂ ਇਸ ਸਬੰਧੀ ਪੂਰੇ ਦੇਸ਼ ਵਿੱਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਤਾਂ ਕਾਂਗਰਸ ਪਾਰਟੀ ਅਜਿਹੇ ਬਿਆਨਾਂ ਤੋਂ ਦੂਰੀ ਬਣਾਉਣ ਦਾ ਸਿਰਫ਼ ਦਿਖਾਵਾ ਕਰਦੀ ਹੈ। ਉਨ੍ਹਾਂ ਕਾਂਗਰਸ ਲੀਡਰਸ਼ਿਪ ਨੂੰ ਦੋਵਾਂ ਆਗੂਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੀ ਚੁਣੌਤੀ ਦਿੱਤੀ।
ਇਹ ਵੀ ਪੜ੍ਹੋ- ਗਰਮੀ ਨਾਲ ਬੇਹਾਲ ਹੋਏ ਲੋਕ, 42 ਡਿਗਰੀ ਤੱਕ ਪੁਹੰਚਿਆ ਗੁਰਦਾਸਪੁਰ ਦਾ ਤਾਪਮਾਨ
ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਕਾਂਗਰਸੀ ਆਗੂਆਂ ਵੱਲੋਂ ਅਜਿਹੇ ਬਿਆਨ ਇੱਕ ਵਿਸ਼ੇਸ਼ ਸਕਰਿਪਟ ਤਹਿਤ ਦਿੱਤੇ ਜਾ ਰਹੇ ਹਨ ਅਤੇ ਇਸ ਦਾ ਮਕਸਦ ਵਿਸ਼ੇਸ਼ ਵੋਟ ਬੈਂਕ ਹਾਸਲ ਕਰਨਾ ਹੈ, ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਬੇਚੈਨ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਕਿਸੇ ਵੀ ਸੀਨੀਅਰ ਆਗੂ ਨੇ ਇਨ੍ਹਾਂ ਬਿਆਨਾਂ ਦੀ ਆਲੋਚਨਾ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਿਤਰੋਦਾ ਅਤੇ ਅਈਅਰ ਵਰਗੇ ਤਾਕਤਵਰ ਕਾਂਗਰਸੀ ਨੇਤਾਵਾਂ ਦੇ ਬਿਆਨਾਂ ਨੇ ਹੀ ਇਹ ਸਾਬਤ ਕਰ ਦਿੱਤਾ ਹੈ ਕਿ ਭਾਜਪਾ ਲਗਾਤਾਰ ਦੇਸ਼ ਵਾਸੀਆਂ ਨੂੰ ਕਿਸ ਬਾਰੇ ਚੇਤਾਵਨੀ ਦਿੰਦੀ ਹੈ, ਕਿਉਂਕਿ ਕਾਂਗਰਸ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ।
ਇਹ ਵੀ ਪੜ੍ਹੋ- ਹਾਈ ਕੋਰਟ ਦਾ ਅਹਿਮ ਫੈਸਲਾ, ਮੁਸਲਮਾਨਾਂ ਨੂੰ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿਣ ਦਾ ਅਧਿਕਾਰ ਨਹੀਂ
ਭਾਜਪਾ ਦੇ ਸੀਨੀਅਰ ਆਗੂ ਸ਼ੇਖਾਵਤ ਨੇ ਪੰਜਾਬ ਵਿੱਚ ਪਾਰਟੀ ਦੀ ਬੇਮਿਸਾਲ ਕਾਰਗੁਜ਼ਾਰੀ ’ਤੇ ਭਰੋਸਾ ਜਤਾਉਂਦਿਆਂ ਕਿਹਾ ਕਿ ਭਾਜਪਾ ਲਗਭਗ ਤਿੰਨ ਦਹਾਕਿਆਂ ਬਾਅਦ ਸੂਬੇ ਵਿੱਚ ਆਮ ਚੋਣਾਂ ਆਪਣੇ ਦਮ ’ਤੇ ਲੜ ਰਹੀ ਹੈ। ਪੰਜਾਬ ਵਿੱਚ ਇਹ ਸਾਡੇ ਲਈ ਇੱਕ ਨਵੀਂ ਸ਼ੁਰੂਆਤ ਹੈ ਅਤੇ ਮੈਨੂੰ ਪੂਰਾ ਭਰੋਸਾ ਹੈ ਕਿ ਅਸੀਂ ਇਸ ਵਿੱਚ ਜ਼ਬਰਦਸਤ ਕਾਮਯਾਬੀ ਹਾਸਲ ਕਰਨ ਜਾ ਰਹੇ ਹਾਂ। ਇਸ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਆਗੂ ਸ਼ੇਖਾਵਤ ਨੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨਾਲ ਉਸ ਦੇ ਨਾਮਜ਼ਦਗੀ ਪੱਤਰ ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੂੰ ਸੌਂਪੇ। ਇਸ ਮੌਕੇ ਭਾਜਪਾ ਪੰਜਾਬ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ, ਬਟਾਲਾ ਤੋਂ ਅਸ਼ਵਨੀ ਸੇਖੜੀ ਸਮੇਤ ਕਈ ਹੋਰ ਵੱਡੇ ਆਗੂ ਉਨ੍ਹਾਂ ਦੇ ਨਾਲ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8