6 ਲੱਖ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ: ਮਾਨਿਕ ਸੂਰੀ ਅਤੇ ਪਾਰਸ ਸੂਰੀ ਇਕ ਦਿਨ ਦੇ ਪੁਲਸ ਰਿਮਾਂਡ ’ਤੇ

Wednesday, Jul 17, 2024 - 04:44 PM (IST)

ਅੰਮ੍ਰਿਤਸਰ (ਜ.ਬ.)-ਥਾਣਾ ਸਿਵਲ ਲਾਈਨ ਦੀ ਪੁਲਸ ਵੱਲੋਂ ਇਕ ਫ਼ੋਨ ਵੇਚਣ ਵਾਲੇ ਤੋਂ 6 ਲੱਖ ਰੁਪਏ ਦੀ ਫਿਰੌਤੀ ਦੇ ਮਾਮਲੇ ਵਿਚ ਫੜੇ ਗਏ ਮਾਨਿਕ ਸੂਰੀ ਅਤੇ ਪਾਰਸ ਸੂਰੀ ਨੂੰ ਇੰਸਪੈਕਟਰ ਅਮੋਲਕ ਸਿੰਘ ਅਤੇ ਪੁਲਸ ਟੀਮ ਵੱਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ। ਵਰਣਨਯੋਗ ਹੈ ਕਿ ਦੋਵੇਂ ਮੁਲਜ਼ਮ ਮਾਨਿਕ ਸੂਰੀ ਅਤੇ ਪਾਰਸ ਸੂਰੀ ਸੀਨੀਅਰ ਹਿੰਦੂ ਆਗੂ ਸਵਰਗੀ ਸੁਧੀਰ ਕੁਮਾਰ ਸੂਰੀ ਦੇ ਪੁੱਤਰ ਹਨ, ਜਿਨ੍ਹਾਂ ਦੀ 2 ਨਵੰਬਰ 2022 ਨੂੰ ਗੋਪਾਲ ਮੰਦਰ ਦੇ ਬਾਹਰ ਸੰਦੀਪ ਸਿੰਘ ਨਾਂ ਦੇ ਵਿਅਕਤੀ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਇਹ ਵੀ ਪੜ੍ਹੋ-  ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਮੌਕੇ 'ਤੇ ਮਾਰਿਆ ਛਾਪਾ, 10 ਗ੍ਰਿਫ਼ਤਾਰ

ਵਰਨਣਯੋਗ ਹੈ ਕਿ ਇਸ ਦੌਰਾਨ ਪੁਲਸ ਨੇ ਮਾਣਯੋਗ ਅਦਾਲਤ ਤੋਂ ਉਕਤ ਦੋਵੇਂ ਮੁਲਜ਼ਮਾਂ ਦੇ ਪੁਲਸ ਰਿਮਾਂਡ ਦੀ ਮੰਗ ਕੀਤੀ ਸੀ। ਮੁਲਜ਼ਮਾਂ ਵੱਲੋਂ ਪੇਸ਼ ਹੋਏ ਵਕੀਲ ਨੇ ਆਪਣੀਆਂ ਦਲੀਲਾਂ ਦਿੱਤੀਆਂ। ਅਦਾਲਤ ਨੇ ਦੋਵਾਂ ਧਿਰਾਂ ਦੀ  ਸੁਣਨ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਇਕ ਦਿਨ ਦੇ ਰਿਮਾਂਡ ’ਤੇ ਪੁਲਸ ਹਵਾਲੇ ਕਰ ਦਿੱਤਾ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਅਮੋਲਕ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਵਿਚ ਰਿਕਵਰੀ ਬਾਕੀ ਹੈ ਅਤੇ ਇਸ ਮਾਮਲੇ ਵਿਚ ਨਾਮਜ਼ਦ ਤਿੰਨ ਹੋਰ ਵਿਅਕਤੀਆਂ ਦੀ ਗ੍ਰਿਫ਼ਤਾਰੀ ਵੀ ਬਾਕੀ ਹੈ। ਇਸ ਸਬੰਧੀ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਦੋ ਵਿਅਕਤੀ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਕਾਬੂ

ਕੀ ਸੀ ਮਾਮਲਾ 

 ਦੋਸ਼ ਹੈ ਕਿ ਮਾਨਿਕ ਸੂਰੀ ਅਤੇ ਪਾਰਸ ਸੂਰੀ ਨੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਇਕ ਮੋਬਾਈਲ ਫੋਨ ਕਾਰੋਬਾਰੀ ਤੋਂ 6 ਲੱਖ ਰੁਪਏ ਹੜੱਪ ਲਏ ਸਨ। ਇੰਨਾ ਹੀ ਨਹੀਂ 26 ਜੂਨ ਨੂੰ ਮੁਲਜ਼ਮਾਂ ਨੇ ਦੀਪ ਕੰਪਲੈਕਸ ਸਥਿਤ ਉਸ ਦੀ ਦੁਕਾਨ ਵਿਚ ਵੀ ਦਾਖਲ ਹੋ ਕੇ 4 ਲੈਪਟਾਪ ਅਤੇ 30 ਮੋਬਾਇਲ ਫੋਨ ਲੁੱਟ ਲਏ ਸਨ। ਘਟਨਾ ਤੋਂ ਤੁਰੰਤ ਬਾਅਦ ਪੁਲਸ ਨੇ ਹਰਕਤ ਵਿਚ ਆ ਕੇ ਜਾਂਚ ਸ਼ੁਰੂ ਕਰ ਦਿੱਤੀ ਪਰ ਮੁਲਜ਼ਮ ਫਰਾਰ ਹੋ ਗਏ ਸੀ। ਇਹ ਪੂਰਾ ਮਾਮਲਾ ਫੋਨ ਕਾਰੋਬਾਰੀ ਕਮਲਕਾਂਤ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ, ਜਿਸ ਵਿਚ ਪੰਜ ਵਿਅਕਤੀਆਂ ਨੂੰ ਮੁਲਜ਼ਮ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ- 15 ਦਿਨਾਂ ਤੋਂ ਲਾਪਤਾ ਪਤੀ ਦਾ ਲਾਲ-ਸੂਹੇ ਚੂੜੇ ਵਾਲੀ ਪਤਨੀ ਰੋ-ਰੋ ਕਰ ਰਹੀ ਇੰਤਜ਼ਾਰ, ਨਹੀਂ ਦੇਖ ਹੁੰਦਾ ਹਾਲ (ਵੀਡੀਓ)

ਸ਼ਿਕਾਇਤ ਕਰਤਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਨੂੰ ਧਮਕਾਇਆ ਸੀ ਕਿ ਉਹ ਆਪਣੀ ਦੁਕਾਨ ਦੇ ਅੰਦਰ ਜਾਅਲੀ ਪਤੇ ’ਤੇ ਮੋਬਾਈਲ ਫੋਨਾਂ ਦੇ ਸਿਮ ਕਾਰਡ ਵੇਚਦਾ ਹੈ। ਇਸ ਤੋਂ ਬਾਅਦ ਦੋਵੇਂ ਭਰਾ ਮਾਨਿਕ ਸੂਰੀ ਅਤੇ ਪਾਰਸ ਸੂਰੀ ਆਪਣੇ ਤਿੰਨ ਸਾਥੀਆਂ ਨਾਲ ਦੁਕਾਨ ’ਤੇ ਆਏ ਅਤੇ ਉਥੋਂ 4 ਲੈਪਟਾਪ ਅਤੇ 30 ਮੋਬਾਈਲ ਫੋਨ ਖੋਹ ਲਏ। ਇਸ ਤੋਂ ਇਲਾਵਾ ਕਮਲਕਾਂਤ ਨੂੰ ਬੁਲਾ ਕੇ ਉਸ ਤੋਂ 6 ਲੱਖ ਰੁਪਏ ਦੀ ਫਿਰੌਤੀ ਵੀ ਵਸੂਲੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News