ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਸੱਚਖੰਡ ਨਤਮਸਤਕ

08/21/2021 11:51:43 AM

ਅੰਮ੍ਰਿਤਸਰ (ਵਿਪਨ ਅਰੋੜਾ, ਅਨਜਾਣ): ਕਾਂਗਰਸ ਦੇ ਸਾਬਕਾ ਕੇਂਦਰੀ ਮੰਤਰੀ ਤੇ ਰੋਪੜ ਤੋਂ ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਨਾਲ ਅੰਮ੍ਰਿਤਸਰ ਤੋਂ ਵਿਧਾਇਕ ਸੁਨੀਲ਼ ਦੱਤੀ ਤੇ ਸਾਬਕਾ ਵਿਧਾਇਕ ਜੁਗਲ ਕਿਸ਼ੋਰ ਨੇ ਵੀ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਨੀਸ਼ ਤਿਵਾੜੀ ਨੇ ਕਿਹਾ ਕਿ ਮੈਂ ਸ੍ਰੀ ਅਨੰਦਪੁਰ ਸਾਹਿਬ ਤੋਂ ਹਾਂ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਿਰਜਣਾ ਕੀਤੀ ਸੀ। ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਹਰਿਮੰਦਰ ਸਾਹਿਬ ਦਾ ਗਹਿਰਾ ਸਬੰਧ ਹੈ। ਉਨ੍ਹਾਂ ਕਿਹਾ ਕਿ ਮੈਂ  ਇੱਥੋਂ ਆਸ਼ੀਰਵਾਦ ਲੈਣ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਆਇਆ ਹਾਂ। ਉਨ੍ਹਾਂ ਕਿਸੇ ਵੀ ਪੁਲੀਟੀਕਲ ਸਵਾਲ ਦਾ ਜਵਾਬ ਨਹੀਂ ਦਿੱਤਾ ਤੇ ਇਹ ਕਿਹਾ ਕਿ ਇਨ੍ਹਾਂ ਸਵਾਲਾਂ ਦੇ ਜਵਾਬ ਪ੍ਰੈੱਸ ਕਾਨਫਰੰਸ ਵਿੱਚ ਦਿੱਤੇ ਜਾਣਗੇ।


Shyna

Content Editor

Related News