ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਕਰਵਾਏ ਗਏ ਸਮਾਗਮ

Wednesday, Jun 29, 2022 - 02:08 PM (IST)

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਕਰਵਾਏ ਗਏ ਸਮਾਗਮ

ਅੰਮ੍ਰਿਤਸਰ (ਸਾਗਰ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਸਮਾਗਮ ਦੌਰਾਨ ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇ ਆਈ ਹੋਈ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਥਾਪਿਤ ਕੀਤੇ ਗਏ ਵਿਸ਼ਾਲ ਸਿੱਖ ਰਾਜ ਦੇ ਸੁਨਹਿਰੀ ਪੰਨਿਆਂ ਨੂੰ ਯਾਦ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਥਾਵਾਚਕ ਨੇ ਕਿਹਾ ਕਿ ਸ਼ੇਰੇ ਪੰਜਾਬ ਨੇ ਆਪਣੀ ਦੂਰ ਅੰਦੇਸ਼ੀ ਨਾਲ ਸਿੱਖ ਰਾਜ ਕਾਇਮ ਕੀਤਾ। ਮਹਾਰਾਜਾ ਰਣਜੀਤ ਸਿੰਘ ਆਪਣੇ ਰਾਜ ਵਿਚ ਹਰ ਧਰਮ ਦੇ ਲੋਕਾਂ ਦੀ ਮਦਦ ਕਰਦੇ ਸਨ। ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੁਆਰਾ ਸਥਾਪਿਤ ਕੀਤੇ ਸਿੱਖ ਰਾਜ ਅੰਦਰ ਸਭ ਨੂੰ ਧਾਰਮਿਕ ਅਜ਼ਾਦੀ ਦਾ ਅਧਿਕਾਰ ਪ੍ਰਾਪਤ ਸੀ। 


author

rajwinder kaur

Content Editor

Related News