ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮਨਕੀਰਤ ਔਲਖ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Monday, Jan 26, 2026 - 02:09 PM (IST)

ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮਨਕੀਰਤ ਔਲਖ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅੰਮ੍ਰਿਤਸਰ- ਇਕ ਪਾਸੇ ਜਿੱਥੇ ਅੱਜ ਦੇਸ਼ ਭਰ 'ਚ 77ਵਾਂ ਗਣਤੰਤਰਤਾ ਦਿਵਸ ਮਨਾਇਆ ਜਾ ਰਿਹਾ ਹੈ, ਉੱਥੇ ਹੀ ਪੰਜਾਬੀ ਮਿਊਜ਼ਿਕ ਦੇ ਮਸ਼ਹੂਰ ਗਾਇਕ ਮਨਕੀਰਤ ਔਲਖ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।

ਮਨਕੀਰਤ ਔਲਖ ਨੇ ਆਪਣੀ ਗੁਰੂਘਰ ਪਹੁੰਚ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਪੰਜਾਬ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਦਰਸ਼ਨਾਂ ਉਪਰੰਤ ਉਨ੍ਹਾਂ ਨੇ ਪਰਿਕਰਮਾ ਕੀਤੀ ਅਤੇ ਕੁਝ ਸਮਾਂ ਗੁਰੂ ਘਰ ਦੇ ਸ਼ਾਂਤਮਈ ਵਾਤਾਵਰਣ ਵਿੱਚ ਬਿਤਾਇਆ।

ਜਿਵੇਂ ਹੀ ਪ੍ਰਸ਼ੰਸਕਾਂ ਨੂੰ ਮਨਕੀਰਤ ਔਲਖ ਦੇ ਦਰਬਾਰ ਸਾਹਿਬ ਪਹੁੰਚਣ ਬਾਰੇ ਪਤਾ ਲੱਗਾ, ਉੱਥੇ ਮੌਜੂਦ ਸੰਗਤ ਵਿੱਚ ਉਨ੍ਹਾਂ ਨੂੰ ਦੇਖਣ ਲਈ ਭਾਰੀ ਉਤਸ਼ਾਹ ਦੇਖਿਆ ਗਿਆ। ਹਾਲਾਂਕਿ, ਗੁਰੂ ਘਰ ਦੀ ਮਰਿਯਾਦਾ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੇ ਬਹੁਤ ਹੀ ਸਾਦਗੀ ਨਾਲ ਦਰਸ਼ਨ ਕੀਤੇ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News