ਪੰਜਾਬ ਕੇਸਰੀ ਗਰੁੱਪ ਤੇ ਮਾਨ ਸਰਕਾਰ ਦੇ ਲਗਾਤਾਰ ਹਮਲੇ ਨਿੰਦਣਯੋਗ: ਯਸ਼ਪਾਲ ਕੁੰਡਲ
Friday, Feb 06, 2026 - 05:09 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ): ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵੱਲੋਂ ਲਗਾਤਾਰ ਪੰਜਾਬ ਕੇਸਰੀ 'ਤੇ ਜੋ ਹਮਲੇ ਕੀਤੇ ਜਾ ਰਹੇ ਹਨ ਉਹ ਬਹੁਤ ਹੀ ਨਿੰਦਣਯੋਗ ਅਤੇ ਚਿੰਤਾਜਨਕ ਹਨ, ਕਿਉਂਕਿ ਆਪ ਸਰਕਾਰ ਵੱਲੋਂ ਲਗਾਤਾਰ ਚੌਥੇ ਥੰਮ 'ਤੇ ਹਮਲੇ ਕਰਕੇ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਇਹ ਆਵਾਜ਼ ਕਦੀ ਵੀ ਦੱਬੀ ਨਹੀਂ ਜਾਵੇਗੀ। ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਯਸ਼ਪਾਲ ਕੁੰਡਲ ਵੱਲੋਂ ਗੱਲਬਾਤ ਦੌਰਾਨ ਸਾਂਝਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ- 'ਪੰਜਾਬ ਕੇਸਰੀ' ਝੁਕਣ ਵਾਲਾ ਨਹੀਂ ਹੈ, ਦਿੱਲੀ ਦੇ ਠੱਗਾਂ ਨੇ 6 ਮਹੀਨਿਆਂ ਤੱਕ ਦਿੱਲੀ ਚੱਲ ਜਾਣਾ: ਫਤਿਹਜੰਗ ਸਿੰਘ ਬਾਜਵਾ
ਉਨ੍ਹਾਂ ਕਿਹਾ ਕਿ ਪੰਜਾਬ ਕੇਸਰੀ ਗਰੁੱਪ ‘ਤੇ ਹੋਇਆ ਹਮਲਾ ਸਿਰਫ਼ ਇੱਕ ਅਖ਼ਬਾਰੀ ਸੰਸਥਾਨ ‘ਤੇ ਨਹੀਂ, ਸਗੋਂ ਸਿੱਧੇ ਤੌਰ ‘ਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਮੀਡੀਆ ਦੀ ਆਜ਼ਾਦੀ ਤੋਂ ਘਬਰਾਈ ਹੋਈ ਹੈ ਅਤੇ ਸੱਚ ਨੂੰ ਲੋਕਾਂ ਤੱਕ ਪਹੁੰਚਾਉਣ ਵਾਲੀਆਂ ਸੰਸਥਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸੱਚ ਬੋਲਣ ਵਾਲੀ ਆਵਾਜ਼ ਨੂੰ ਦਬਾਉਣ ਦੀ ਇਹ ਨੀਤੀ ਲੋਕਤੰਤਰ ਦੀਆਂ ਮੂਲ ਕਦਰਾਂ-ਕੀਮਤਾਂ ਦੇ ਸਿੱਧੇ ਖ਼ਿਲਾਫ਼ ਹੈ, ਜੋ ਕਿਸੇ ਵੀ ਸੁਰਤ ਵਿੱਚ ਕਬੂਲਯੋਗ ਨਹੀਂ।
ਇਹ ਵੀ ਪੜ੍ਹੋ-SC ਵਿਦਿਆਰਥੀਆਂ ਨਾਲ ਧੋਖਾ ਕਰ ਰਹੀ ਆਮ ਆਦਮੀ ਪਾਰਟੀ : ਹਰਸਿਮਰਤ ਕੌਰ ਬਾਦਲ
ਕੁੰਡਲ ਨੇ ਕਿਹਾ ਕਿ ਮੀਡੀਆ ਲੋਕਾਂ ਅਤੇ ਸਰਕਾਰ ਦਰਮਿਆਨ ਇੱਕ ਪੁਲ ਦੀ ਤਰ੍ਹਾਂ ਕੰਮ ਕਰਦਾ ਹੈ। ਮੀਡੀਆ ਹੀ ਲੋਕਾਂ ਦੀਆਂ ਸਮੱਸਿਆਵਾਂ, ਦਰਦ ਅਤੇ ਸੱਚਾਈ ਨੂੰ ਸਾਹਮਣੇ ਲਿਆਉਂਦਾ ਹੈ। ਜੇਕਰ ਮੀਡੀਆ ਨੂੰ ਡਰਾਉਣ, ਧਮਕਾਉਣ ਜਾਂ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਹ ਸਿੱਧੇ ਤੌਰ ‘ਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੇਸਰੀ ਵਰਗੇ ਪ੍ਰਸਿੱਧ, ਭਰੋਸੇਯੋਗ ਅਤੇ ਪੁਰਾਣੇ ਅਖ਼ਬਾਰੀ ਸੰਸਥਾਨ ‘ਤੇ ਛਾਪੇਮਾਰੀ ਕਰਨਾ ਮੀਡੀਆ ਦੀ ਆਜ਼ਾਦੀ ‘ਤੇ ਸਿੱਧਾ ਹਮਲਾ ਹੈ।
ਇਹ ਵੀ ਪੜ੍ਹੋ- ਕਾਂਗਰਸ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਪਾਰਟੀ 'ਚੋਂ ਕੱਢਿਆ
ਸਰਕਾਰ ਨੂੰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਦੀ ਥਾਂ ਪੰਜਾਬ ਦੇ ਲੋਕਾਂ ਨਾਲ ਜੁੜੇ ਅਸਲ ਮੁੱਦਿਆਂ ਜਿਵੇਂ ਕਿ ਮਹਿੰਗਾਈ, ਬੇਰੁਜ਼ਗਾਰੀ, ਕਾਨੂੰਨ-ਵਿਵਸਥਾ ਅਤੇ ਨਸ਼ਿਆਂ ਦੇ ਮਸਲੇ ‘ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿ ਕਿ ਭਾਜਪਾ ਹਰੇਕ ਹਾਲਤ ਵਿੱਚ ਮੀਡੀਆ ਦੀ ਆਜ਼ਾਦੀ ਅਤੇ ਸੰਵਿਧਾਨਕ ਮੁੱਲਾਂ ਦੀ ਰੱਖਿਆ ਲਈ ਡਟ ਕੇ ਖੜੀ ਰਹੇਗੀ ਪਰ ਪੰਜਾਬ ਸਰਕਾਰ ਦੀਆਂ ਇਸ ਘਟੀਆ ਨੀਤੀਆਂ ਦਾ ਲੋਕ 2027 ਵਿੱਚ ਜਵਾਬ ਦੇਣਗੇ ।
ਇਹ ਵੀ ਪੜ੍ਹੋ- ਤਰਨਤਾਰਨ ਵਾਸੀਆਂ ਲਈ ਅਹਿਮ ਖਬਰ, 2 ਦਿਨ ਬੰਦ ਰਹੇਗਾ ਇਹ ਰੇਲਵੇ ਫਾਟਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
