ਡਿਊਟੀ ਦੌਰਾਨ ਸੱਟ ਲੱਗਣ ਕਰਕੇ ਅਕਾਲ ਚਲਾਣਾ ਕਰ ਗਏ ਮਨਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

Sunday, Jan 19, 2025 - 12:11 PM (IST)

ਡਿਊਟੀ ਦੌਰਾਨ ਸੱਟ ਲੱਗਣ ਕਰਕੇ ਅਕਾਲ ਚਲਾਣਾ ਕਰ ਗਏ ਮਨਪ੍ਰੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਤਰਨਤਾਰਨ (ਰਮਨ)-ਭਾਰਤੀ ਫੌਜ ਦੀ 25 ਸਿੱਖ ਰੈਜੀਮੈਂਟ ਦੇ ਜਵਾਨ ਮਨਪ੍ਰੀਤ ਸਿੰਘ ਪੁੱਤਰ ਕਾਰਜ ਸਿੰਘ ਨਿਵਾਸੀ ਝਬਾਲ ਜੋ ਪਿਛਲੇ ਦਿਨੀਂ ਕਲਕੱਤਾ ਵਿਖੇ ਡਿਊਟੀ ਦੌਰਾਨ ਸਿਰ ’ਚ ਸੱਟ ਲੱਗਣ ਕਾਰਨ ਜ਼ਿੰਦਗੀ ਮੌਤ ਦੀ ਲੜਾਈ ਲੜਦਿਆਂ ਅਕਾਲ ਚਲਾਣਾ ਕਰ ਗਏ ਸੀ, ਉਨ੍ਹਾਂ ਦੀ ਦੇਹ ਸ਼ਨੀਵਾਰ ਨੂੰ ਕਸਬਾ ਝਬਾਲ ਪੁੱਜੀ, ਜਿੱਥੇ ਸਰਕਾਰੀ ਸਨਮਾਨਾਂ ਨਾਲ ਮਨਪ੍ਰੀਤ ਸਿੰਘ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਅਗਨੀਵੀਰ ਵਾਯੂ ਦੀ ਭਰਤੀ ਸ਼ੁਰੂ, ਜਲਦ ਕਰੋ ਅਪਲਾਈ

ਇਸ ਮੌਕੇ ਜ਼ਿਲਾ ਪ੍ਰਸ਼ਾਸਨ ਵੱਲੋਂ ਸਬ ਡਵੀਜ਼ਨ ਤਰਨਤਾਰਨ ਦੇ ਐੱਸ. ਡੀ. ਐੱਮ. ਅਰਵਿੰਦਰਪਾਲ ਸਿੰਘ, ਤਹਿਸੀਲਦਾਰ ਅੰਕੁਸ਼ ਕਾਲਡ਼ਾ ਤੋਂ ਇਲਾਵਾ ਕਾਂਗਰਸ ਪਾਰਟੀ ਵੱਲੋਂ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਸ਼ਹੀਦ ਮਨਪ੍ਰੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਵਿਕਰਮ ਸਿੰਘ ਢਿੱਲੋਂ, ਮਨਜੀਤ ਸਿੰਘ ਸੋਢੀ, ਪ੍ਰਤਾਪ ਸਿੰਘ ਰੀਡਰ, ਭੁਪਿੰਦਰ ਸਿੰਘ ਸਵਰਗਪੁਰੀ, ਗੁਰਮੀਤ ਸਿੰਘ, ਹਰਜੋਤ ਸਿੰਘ ਛਾਪਾ, ਅੰਮ੍ਰਿਤ ਸ਼ੇਰ ਸਿੰਘ ਮੰਨਣ, ਅਜੀਤ ਸਿੰਘ ਇੰਸਪੈਕਟਰ, ਅਮਰੀਕ ਸਿੰਘ, ਸ਼ਮਸ਼ੇਰ ਸਿੰਘ ਹਵੇਲੀਆਂ, ਹਰਿੰਦਰ ਸਿੰਘ ਰੂਬੀ ਮੈਨੇਜਰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੀਆਂ ਇਨ੍ਹਾਂ ਪੁਲਸ ਚੌਕੀਆਂ ਨੂੰ ਲੱਗੇ ਤਾਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News