ਭ੍ਰਿਸ਼ਟਾਚਾਰ ਦੇ ਕੇਸ ’ਚ ਕਈ ਅਧਿਕਾਰੀਆਂ ''ਤੇ ਡਿੱਗ ਸਕਦੀ ਹੈ ਗਾਜ, ਸਖ਼ਤ ਮਿਹਨਤ ਕਰ ਰਹੇ SSP ਗੁਰਸੇਵਕ ਸਿੰਘ

02/27/2024 6:06:14 PM

ਅੰਮ੍ਰਿਤਸਰ (ਕਮਲ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਿਸ ਤਰ੍ਹਾਂ ਭ੍ਰਿਸ਼ਟਾਚਾਰ ਰੋਕਣ ਲਈ ਮੁਹਿੰਮ ਚਲਾਈ ਹੈ, ਉਸ ਤਹਿਤ ਪੰਜਾਬ ’ਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰੀ ਵਿਜੀਲੈਂਸ ਟੀਮ ਦੇ ਘੇਰੇ ’ਚ ਆ ਚੁੱਕੇ ਹਨ। ਜੇਕਰ ਗੱਲ ਕਰੀਏ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੀ ਤਾਂ ਇਥੇ ਭ੍ਰਿਸ਼ਟਾਚਾਰ ਘੱਟ ਹੋਣ ਦੀ ਬਜਾਏ ਵਧਦਾ ਹੀ ਜਾ ਰਿਹਾ ਹੈ। ਪਿਛਲੇ ਇਕ ਦੋ ਸਾਲਾਂ ’ਚ ਕਈ ਮਾਮਲੇ ਭ੍ਰਿਸ਼ਟਾਚਾਰ ਦੇ ਵੇਖਣ ਨੂੰ ਮਿਲੇ ਹਨ, ਜਿਸ ’ਚ ਕਈ ਅਧਿਕਾਰੀ ਅਤੇ ਕਰਮਚਾਰੀ ਵਿਜੀਲੈਂਸ ਟੀਮ ਦੇ ਘੇਰੇ ’ਚ ਆ ਚੁੱਕੇ ਹਨ, ਕੁਝ ਲੋਕ ਜੇਲ੍ਹ ’ਚ ਹਨ ਅਤੇ ਕੁਝ ਜ਼ਮਾਨਤ ’ਤੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਆਉਂਦੇ ਦਿਨਾਂ ’ਚ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਠੇਕੇਦਾਰਾਂ ’ਤੇ ਵੀ ਗਾਜ ਡਿੱਗ ਸਕਦੀ ਹੈ, ਕਿਉਂਕਿ ਇਹ ਸਭ ਵਿਜੀਲੈਂਸ ਟੀਮ ਦੀ ਰਾਡਾਰ ’ਤੇ ਹਨ।

ਇਹ ਵੀ ਪੜ੍ਹੋ :ਪੰਜਾਬ ’ਚ ਲੋਕ ਸਭਾ ਚੋਣਾਂ ਨੂੰ ਲੈ ਕੇ ‘ਆਪ’ ਦੀ ਸਥਿਤੀ ਅਨੁਕੂਲ, ਕੀ ਸਿਰਜੇਗੀ ਨਵਾਂ ਇਤਿਹਾਸ?

ਸੂਤਰਾਂ ਅਨੁਸਾਰ ਟਰੱਸਟ ਦੇ ਕੰਮਾਂ ਦੀ ਚੈਕਿੰਗ ਲਈ ਵਿਜੀਲੈਂਸ ਟੀਮ ਨੇ ਟੈਕਨੀਕਲ ਟੀਮ ਦਾ ਗਠਨ ਕੀਤਾ ਹੈ, ਜਿਸ ’ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਪਿਛਲੇ ਚੇਅਰਮੈਨਾਂ ਦੇ ਕਾਰਜਕਾਲ ’ਚ ਠੇਕੇਦਾਰੀ ਫਰਮਾਂ ਦੀ ਗਲਤ ਢੰਗ ਨਾਲ ਰਜਿਸਟਰੇਸ਼ਨ ਲੈ ਕੇ ਅਲਾਟ ਕੀਤੇ ਗਏ ਡਿਵੈਲਪਮੈਂਟ ਦੇ ਕੰਮਾਂ ਦੀ ਗਹਿਰਾਈ ਨਾਲ ਜਾਂਚ ਕਰ ਸਕਦੇ ਹਨ, ਕੁਝ ਕਰ ਰਹੇ ਹਨ ਤਾਂ ਕਿ ਇਹ ਪਤਾ ਲਗ ਸਕੇ ਕਿ ਸਰਕਾਰ ਨਾਲ ਕਿੰਨੇ ਕਰੋੜ ਦੀ ਠੱਗੀ ਮਾਰੀ ਗਈ ਹੈ। ਪਹਿਲਾਂ ਵਿਜੀਲੈਂਸ ਜਾਂਚ ’ਚ ਸਾਹਮਣੇ ਆਇਆ ਸੀ ਕਿ ਕਈ ਅਜਿਹੀਆਂ ਠੇਕੇਦਾਰੀ ਫਰਮਾਂ ਹਨ, ਜਿਨ੍ਹਾਂ ’ਚ ਇਨ੍ਹਾਂ ਲੋਕਾਂ ਨੇ ਖੁਦ ਕੰਮ ਅਲਾਟ ਕਰਵਾ ਕੇ ਸਰਕਾਰੀ ਖਜ਼ਾਨੇ ’ਚੋਂ ਪੈਸੇ ਲਏ ਹਨ।

ਇਹ ਵੀ ਪੜ੍ਹੋ :ਕੋਟਕਪੂਰਾ ਗੋਲੀਕਾਂਡ : ਸੁਖਬੀਰ ਬਾਦਲ ਤੇ ਸੈਣੀ ਨੇ ਸਿਆਸੀ ਲਾਹਾ ਲੈਣ ਲਈ ਰਚੀ ਸਾਜ਼ਿਸ਼, SIT ਨੇ ਕੀਤਾ ਦਾਅਵਾ

ਵਿਜੀਲੈਂਸ ਨੇ ਟਰੱਸਟ ਦੇ ਕਈ ਅਧਿਕਾਰੀਆਂ ਦੇ ਬਿਆਨ ਕਲਮਬੰਦ ਕੀਤੇ ਹਨ। ਇਸ ਤੋਂ ਪਹਿਲਾਂ ਨਗਰ ਸੁਧਾਰ ਟਰੱਸਟ ਦੇ ਅਕਾਊਟੈਂਟ ਵਿਸ਼ਾਲ ਸ਼ਰਮਾ ਵਾਸੀ ਅੰਮ੍ਰਿਤਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ’ਚ ਗੌਤਮ ਮਜੀਠੀਆ ਵਾਸੀ ਗ੍ਰੀਨ ਫੀਲਡ ਮਜੀਠਾ ਰੋਡ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ : ਸ਼ਰਾਰਤ ਨਾਲ ਗੁਪਤ ਅੰਗ ਰਾਹੀਂ ਢਿੱਡ ’ਚ ਭਰੀ ਹਵਾ, ਵਿਅਕਤੀ ਦੀ ਦਰਦਨਾਕ ਮੌਤ

ਅੱਜ ਫਿਰ ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ’ਚ ਭ੍ਰਿਸਟਾਚਾਰ ਵਿਰੋਧੀ ਮੁਹਿੰਮ ਤਹਿਤ ਨਗਰ ਸੁਧਾਰ ਟਰੱਸਟ ’ਚ ਤਾਇਨਾਤ ਜੂਨੀਅਰ ਇੰਜੀਨੀਅਰ ਜਗਜੀਤ ਸਿੰਘ ਅਤੇ ਸੇਲਜ਼ ਕਲਰਕ ਸੰਜੀਵ ਕੁਮਾਰ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ’ਚ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਦੇ ਐੱਸ. ਐੱਸ. ਪੀ. ਗੁਰਸੇਵਕ ਸਿੰਘ ਇਸ ਮਾਮਲੇ ਤੋਂ ਬਾਅਦ ਹੋਰ ਵੀ ਸਖਤੀ ਨਾਲ ਜਾਂਚ ਕਰਨ ਲਈ ਤਿਆਰ ਹਨ ਅਤੇ ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਰੋਕਣ ਦੀ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਸਖਤ ਮਿਹਨਤ ਕਰ ਰਹੇ ਹਨ।

ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸ਼ਰਮਨਾਕ ਕਾਰਾ, 5 ਮਹੀਨੇ ਦੀ ਵਿਆਹੁਤਾ ਨੂੰ ਪਤੀ ਦੇ ਸਾਹਮਣੇ ਅਗਵਾ ਕਰ ਕੇ ਕੀਤਾ ਜਬਰ-ਜ਼ਿਨਾਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Shivani Bassan

Content Editor

Related News