ਰਾਵੀ ਦਰਿਆ ਦਾ ਕਹਿਰ ਲਗਾਤਾਰ ਜਾਰੀ, ਲਪੇਟ ''ਚ ਆਏ ਕਈ ਪਿੰਡ, ਲੋਕ ਘਰ ਛੱਡਣ ਲਈ ਮਜ਼ਬੂਰ
Wednesday, Aug 27, 2025 - 11:04 AM (IST)

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਜੇਕਰ ਪਿਛਲੇ ਤਿੰਨ ਚਾਰ ਦਿਨਾਂ ਦੀ ਗੱਲ ਕੀਤੀ ਜਾਵੇ ਤਾਂ ਰਾਵੀ ਦਰਿਆ 'ਚ ਪਹਿਲਾਂ ਨੇੜਲੇ ਇਲਾਕੇ ਲਪੇਟ 'ਚ ਆਏ ਸੀ ਅਤੇ ਲੋਕਾਂ ਦੇ ਘਰਾਂ 'ਚ ਪੰਜ ਤੋਂ ਸੱਤ ਫੁੱਟ ਪਾਣੀ ਵੜ ਗਿਆ ਸੀ। ਪਰ ਬੀਤੀ ਰਾਤ ਕਰੀਬ 2 ਵਜੇ ਪਾਣੀ ਦਾ ਪੱਧਰ ਇਕਦਮ ਵੱਧਣ ਕਾਰਨ ਰਾਵੀ ਦਰਿਆ ਤੋਂ 15 ਤੋਂ 16 ਕਿਲੋਮੀਟਰ ਦੂਰੀ 'ਤੇ ਪੈਂਦੇ ਪਿੰਡਾਂ 'ਚ ਪਾਣੀ ਵੜ ਗਿਆ ਹੈ ਜਿਸ ਕਾਰਨ ਲੋਕਾਂ ਦਾ ਘਰਾਂ 'ਚ ਰਹਿਣਾ ਵੀ ਮੁਸ਼ਕਿਲ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਮੀਂਹ ਦਾ RED ALERT, ਪੜ੍ਹੋ ਆਉਣ ਵਾਲੇ ਦਿਨਾਂ ਦੀ Big Update
ਦੂਜੇ ਪਾਸੇ ਆਉਣ ਜਾਣ ਵਾਲੀਆਂ ਸਾਰੀਆਂ ਸੜਕਾਂ 'ਤੇ ਪਾਣੀ ਦਾ ਪੱਧਰ ਜ਼ਿਆਦਾ ਹੋਣ ਕਾਰਨ ਬਿਲਕੁਲ ਬੰਦ ਹੋ ਗਈਆਂ ਹਨ ਹਰ ਸੜਕ ਵਿੱਚ ਕਰੀਬ ਪੰਜ ਤੋਂ ਸੱਤ ਫੁੱਟ ਪਾਣੀ ਦਿਖਾਈ ਦੇ ਰਿਹਾ ਹੈ ਅਤੇ ਕਈ ਪਿੰਡਾਂ 'ਚ ਰਾਤ ਤੋਂ ਹੀ ਬਿਜਲੀ ਸਪਲਾਈ ਬੰਦ ਹੋ ਗਈ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਸ ਸਬੰਧੀ ਜਗ ਬਾਣੀ ਦੀ ਟੀਮ ਵੱਲੋਂ ਬੜੀ ਜੱਦੋ-ਜਹਿਦ ਕਰਕੇ ਇਲਾਕੇ ਦੇ ਕੁਝ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੇ ਹਾਲਾਤਾਂ ਨੂੰ ਜਾਣਨ ਦੀ ਕੋਸ਼ਿਸ਼ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਪਿੰਡਾਂ ਵਿਚ ਹੋ ਰਹੀਆਂ ਅਨਾਊਂਸਮੈਂਟਾਂ, ਲੋਕਾਂ ਨੂੰ ਕੀਤਾ ਜਾ ਰਿਹਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8