ਵਿਆਹ ਦੇ ਝਾਂਸੇ ’ਚ ਮੁਟਿਆਰ ਨਾਲ ਜਬਰ-ਜ਼ਨਾਹ

01/13/2019 5:15:25 AM

ਅੰਮ੍ਰਿਤਸਰ,   (ਸੰਜੀਵ)-  ਵਿਆਹ ਦਾ ਝਾਂਸਾ ਦੇ ਕੇ ਮੁਟਿਆਰ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਥਾਣਾ ਬਿਆਸ ਦੀ ਪੁਲਸ ਨੇ ਛੋਟੂ ਵਾਸੀ ਭਾਗਲਪੁਰ ਬਿਹਾਰ ਵਿਰੁੱਧ ਕੇਸ ਦਰਜ ਕੀਤਾ ਹੈ। ਪੀਡ਼ਤਾ  ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੇ ਨਾਨਕੇ ਦੇ ਪਿੰਡ ਦਾ ਰਹਿਣ ਵਾਲਾ ਉਕਤ ਦੋਸ਼ੀ ਬਿਆਸ ਰੇਲਵੇ ਸਟੇਸ਼ਨ ਨੇੜੇ ਹਲਵਾਈ ਦਾ ਕੰਮ ਕਰਦਾ ਹੈ, ਜਿਸ ਨੇ ਉਸ ਨੂੰ ਆਪਣੇ ਕੋਲ ਬੁਲਾਇਆ ਤੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜ਼ਨਾਹ ਕਰ ਦਿੱਤਾ। ਪੁਲਸ ਨੇ ਪੀਡ਼ਤਾ ਦੀ ਮੈਡੀਕਲ ਜਾਂਚ ਕਰਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਚੋਣ ਰੰਜਿਸ਼ ਕਾਰਨ ਹਮਲਾ ਕਰ ਕੇ ਕੀਤਾ ਜ਼ਖਮੀ : ਚੋਣ ਰੰਜਿਸ਼ ਕਾਰਨ ਹਮਲਾ ਕਰ ਕੇ ਜ਼ਖਮੀ ਕਰਨ ਦੇ ਦੋਸ਼ ’ਚ ਥਾਣਾ ਬਿਆਸ ਦੀ ਪੁਲਸ ਨੇ ਮਨਦੀਪ ਸਿੰਘ, ਬਲਜੀਤ ਸਿੰਘ ਵਾਸੀ ਵਜ਼ੀਰ ਭੁੱਲਰ, ਜਸਪਾਲ ਸਿੰਘ, ਸਰਦੂਲ ਸਿੰਘ, ਵਕੀਲ ਸਿੰਘ ਤੇ ਕਸ਼ਮੀਰ ਸਿੰਘ ਵਿਰੁੱਧ ਕੇਸ ਦਰਜ ਕੀਤਾ ਹੈ। ਅਮਰਜੀਤ ਸਿੰਘ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਪਣੇ ਤਾਏ ਦੇ ਲਡ਼ਕੇ ਕਸ਼ਮੀਰ ਸਿੰਘ ਨਾਲ ਗਲੀ ਦੇ ਬਾਹਰ ਖਡ਼੍ਹਾ ਗੱਲਾਂ ਕਰ ਰਿਹਾ ਸੀ ਕਿ ਇੰਨੇ ’ਚ ਹਥਿਆਰਾਂ ਨਾਲ ਲੈਸ ਹੋ ਕੇ ਉਕਤ ਦੋਸ਼ੀ ਆਏ ਤੇ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰ ਗਏ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Related News