ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਘਰੋਂ ਭਜਾਇਆ

05/11/2021 2:37:41 PM

ਤਰਨਤਾਰਨ (ਰਾਜੂ, ਬਲਵਿੰਦਰ ਕੌਰ) - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਰਹਾਲੀ ਖੁਰਦ ਨਿਵਾਸੀ 17 ਸਾਲ ਦੀ ਨਾਬਾਲਗ ਕੁੜੀ ਨੂੰ ਵਿਆਹ ਦੇ ਝਾਂਸੇ ਵਿੱਚ ਫਸਾ ਕੇ ਇਕ ਨੌਜਵਾਨ ਵਲੋਂ ਆਪਣੇ ਸਾਥੀ ਨਾਲ ਮਿਲ ਕੇ ਘਰੋਂ ਭਜਾ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਰਹਾਲੀ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਪਿੰਡ ਸਰਹਾਲੀ ਖੁਰਦ ਨਿਵਾਸੀ ਵਿਅਕਤੀ ਨੇ ਦੱਸਿਆ ਕਿ ਉਸ ਦੀ ਭਣੇਵੀਂ, ਜਿਸ ਦੀ ਉਮਰ 17 ਸਾਲ ਹੈ, ਉਹ ਉਸ ਦੇ ਘਰ ਵਿੱਚ ਰਹਿੰਦੀ ਹੈ। ਬੀਤੀ 3 ਮਈ ਨੂੰ ਅਚਾਨਕ ਬਿਨਾਂ ਕਿਸੇ ਨੂੰ ਦੱਸੇ ਬਿਨਾ ਘਰੋਂ ਚਲੀ ਗਈ, ਜਿਸ ਦੀ ਬਹੁਤ ਭਾਲ ਕੀਤੀ ਪਰ ਉਹ ਨਹੀਂ ਮਿਲੀ।

ਪੜ੍ਹੋ ਇਹ ਵੀ ਖਬਰ ਇਨਸਾਨੀਅਤ ਸ਼ਰਮਸਾਰ : ਪਠਾਨਕੋਟ 'ਚ ਨਾਲ਼ੀ ’ਚੋਂ ਮਿਲਿਆ ਨਵਜਨਮੇ ਬੱਚੇ ਦਾ ਭਰੂਣ, ਫ਼ੈਲੀ ਸਨਸਨੀ (ਤਸਵੀਰਾਂ)

ਉਨ੍ਹਾਂ ਨੇ ਦੱਸਿਆ ਕਿ ਪੁੱਛਗਿੱਛ ਕਰਨ ’ਤੇ ਉਨ੍ਹਾਂ ਨੂੰ ਪਤਾ ਲੱਗਾ ਕਿ ਜਗਜੀਤ ਸਿੰਘ ਉਰਫ ਜੱਗਾ ਨਾਮਕ ਨੌਜਵਾਨ ਉਸ ਦੀ ਭਣੇਵੀਂ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ, ਜਿਸ ਦੀ ਸ਼ਿਕਾਇਤ ਉਨ੍ਹਾਂ ਤੁਰੰਤ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ.ਐੱਸ.ਆਈ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਜਗਜੀਤ ਸਿੰਘ ਉਰਫ ਜੱਗਾ ਪੁੱਤਰ ਬੀਰਾ ਸਿੰਘ ਵਾਸੀ ਹੱਬੋਵਾਲ ਜ਼ਿਲ੍ਹਾ ਕਪੂਰਥਲਾ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਨੰਬਰ 57 ਧਾਰਾ 363/366 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖਬਰ ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ (ਵੀਡੀਓ) 


rajwinder kaur

Content Editor

Related News