ਸਹੁਰਿਆਂ ਨੇ ਵਿਆਹੁਤਾ ਨੂੰ ਖਵਾਇਆ ਜ਼ਹਿਰ, ਮੌਤ

Saturday, Oct 19, 2024 - 02:57 PM (IST)

ਅੰਮ੍ਰਿਤਸਰ (ਜ.ਬ)- ਸਹੁਰੇ ਪਰਿਵਾਰ ਵਲੋਂ ਵਿਆਹੁਤਾ ਨੂੰ ਜ਼ਬਰੀ ਜ਼ਹਿਰੀਲਾ ਪਦਾਰਥ ਖਵਾਉਣ ਮਗਰੋਂ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਸੁਖਮਨਪ੍ਰੀਤ ਕੌਰ ਦੇ ਚਾਚਾ ਕੁਲਵੰਤ ਸਿੰਘ ਵਾਸੀ ਕੁਰਾਲੀਆਂ ਦੀ ਸ਼ਿਕਾਇਤ ’ਤੇ ਉਸ ਦੀ ਭਤੀਜੀ ਦੀ ਮੌਤ ਦਾ ਕਾਰਨ ਬਣਨ ਵਾਲੇ ਮੁਲਜ਼ਮ ਹਰਭਜਨ ਸਿੰਘ ਪੁੱਤਰ ਹਰਦਿਆਲ ਸਿੰਘ, ਕੁਲਜੀਤ ਕੌਰ ਪਤਨੀ ਹਰਭਜਨ ਸਿੰਘ, ਨਵਜੋਤ ਕੌਰ ਪਤਨੀ ਸਤਿੰਦਰ ਸਿੰਘ, ਸੁਖਜਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਜਲਾਲ ਖਿਲਾਫ ਮਾਮਲਾ ਦਰਜ ਕਰ ਕੇ ਪੁਲਸ ਵਲੋਂ ਕੁਲਜੀਤ ਕੌਰ ਅਤੇ ਨਵਜੋਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਨੇ ਮਾਰੀ ਛਾਲ

ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਵਰਿੰਦਰ ਸਿੰਘ ਦੀ ਸ਼ਿਕਾਇਤ ’ਤੇ ਉਸ ਦੀ ਭੈਣ ਦੀ ਮੌਤ ਦਾ ਕਾਰਨ ਬਣਨ ਵਾਲੇ ਮੁਲਜ਼ਮ ਚੰਨਪ੍ਰੀਤ ਸਿੰਘ ਪੁੱਤਰ ਲੱਖਾ ਸਿੰਘ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਪੁਲਸ ਵੱਲੋਂ ਮੂਲ ਦਿਲਬਾਗ ਸਿੰਘ ਲੱਖਾ ਸਿੰਘ ਪੁੱਤਰ ਮੁਲਜ਼ਮ ਸਿੰਘ ਮਨਵੀਰ ਕੌਰ ਪਤਨੀ ਦਿਲਬਾਗ ਸਿੰਘ ਵਾਸੀ ਪਿੰਡ ਭੱਲਾ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਨੌਜਵਾਨ ਪੀੜੀ ਕਿਉਂ ਹੋ ਰਹੀ ਸਾਈਲੈਂਟ ਹਾਰਟ ਅਟੈਕ ਦਾ ਸ਼ਿਕਾਰ, ਜਾਣੋ ਕੀ ਹੋ ਸਕਦੀ ਵਜ੍ਹਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News