ਗੁਆਂਢੀ ਨੌਜਵਾਨ ਤੋਂ ਦੁਖੀ ਹੋ ਕੇ ਵਿਆਹੁਤਾ ਨੇ ਖਾਧੀ ਜ਼ਹਿਰੀਲੀ ਚੀਜ਼, ਮੌਤ, ਕੇਸ ਦਰਜ

10/26/2023 6:33:15 PM

ਬਟਾਲਾ (ਸਾਹਿਲ, ਯੋਗੀ, ਅਸ਼ਵਨੀ) : ਪਿੰਡ ਰਿਖੀਆ ਵਿਖੇ ਗੁਆਂਢੀ ਨੌਜਵਾਨ ਤੋਂ ਦੁਖੀ ਹੋ ਕੇ ਇਕ ਵਿਆਹੁਤਾ ਨੇ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਨਾਲ ਉਸਦੀ ਮੌਤ ਹੋ ਗਈ। ਇਸ ਸਬੰਧੀ ਪੁਲਸ ਥਾਣਾ ਕਿਲਾ ਲਾਲ ਸਿੰਘ ਨੂੰ ਦਰਜ ਕਰਵਾਏ ਬਿਆਨ ਵਿਚ ਮ੍ਰਿਤਕਾ ਮਨਪ੍ਰੀਤ ਕੌਰ ਦੇ ਪਤੀ ਬਲਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਰਿਖੀਆ ਨੇ ਦੱਸਿਆ ਕਿ ਉਹ ਕਰੀਬ 3 ਸਾਲ ਪਹਿਲਾਂ ਦੁਬਈ ਚਲਾ ਗਿਆ ਸੀ ਅਤੇ ਬੀਤੀ 9 ਅਕਤੂਬਰ ਨੂੰ ਜਦੋਂ ਦੁਬਈ ਤੋਂ ਵਾਪਸ ਪਿੰਡ ਆਇਆ ਤਾਂ ਉਸ ਦੀ ਪਤਨੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਗੁਆਂਢੀ ਹਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਉਸ ਨੂੰ ਫੋਨ ’ਤੇ ਬਲੈਕਮੇਲ ਕਰਦਾ ਹੈ ਅਤੇ ਘਰੋਂ ਬਾਹਰ ਮਿਲ ਕੇ ਨਾਜਾਇਜ਼ ਸਬੰਧ ਬਣਾਉਣ ਲਈ ਦਬਾਅ ਬਣਾਉਂਦਾ ਰਹਿੰਦਾ ਹੈ।

ਇਹ ਵੀ ਪੜ੍ਹੋ: ਮੰਤਰੀ ਬਣ ਕੇ ਵੀ ਨਹੀਂ ਛੱਡੀ ਮਨੁੱਖਤਾ ਦੀ ਸੇਵਾ, ਡਾ. ਬਲਜੀਤ ਕੌਰ ਨੇ ਖ਼ੁਦ ਕੀਤੀ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ

ਉਸ ਨੇ ਆਪਣੇ ਬਿਆਨ ਵਿਚ ਪੁਲਸ ਨੂੰ ਦੱਸਿਆ ਕਿ ਉਕਤ ਨੌਜਵਾਨ ਉਸ ਦੀ ਪਤਨੀ ਨੂੰ ਇਹ ਵੀ ਧਮਕੀ ਦਿੰਦਾ ਸੀ ਕਿ ਉਹ ਉਸ ’ਤੇ ਤੇਜ਼ਾਬ ਪਾ ਦੇਵੇਗਾ। ਬਲਵਿੰਦਰ ਸਿੰਘ ਮੁਤਾਬਕ ਇਸ ਸਭ ਤੋਂ ਦੁਖੀ ਹੋ ਕੇ ਮਨਪ੍ਰੀਤ ਕੌਰ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਨਾਲ ਉਸ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਕਤ ਮਾਮਲੇ ਸਬੰਧੀ ਐੱਸ.ਆਈ. ਜਤਿੰਦਰ ਸਿੰਘ ਨੇ ਕਾਰਵਾਈ ਕਰਦਿਆਂ ਉਕਤ ਨੌਜਵਾਨ ਖਿਲਾਫ ਬਣਦੀਆਂ ਧਾਰਾਵਾਂ ਹੇਠ ਥਾਣਾ ਕਿਲਾ ਲਾਲ ਸਿੰਘ ਵਿਖੇ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਦੁਸਹਿਰੇ ਦੀ ਆੜ 'ਚ ਫੂਕੀ ਪਰਾਲੀ, ਪੰਜਾਬ ਸਰਕਾਰ ਦੇ ਯਤਨਾਂ ਦਾ ਮਿਲਿਆ ਚੰਗਾ ਨਤੀਜਾ ਪਰ ਚੁਣੌਤੀ ਬਰਕਰਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anuradha

Content Editor

Related News