ਵਿਆਹੁਤਾ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ’ਚ ਪਤੀ, ਦਿਓਰ ਅਤੇ ਸੱਸ ਖ਼ਿਲਾਫ਼ ਕੇਸ ਦਰਜ
Sunday, Apr 30, 2023 - 01:08 PM (IST)

ਗੁਰਦਾਸਪੁਰ (ਵਿਨੋਦ)- ਵਿਆਹੁਤਾ ਨੂੰ ਨਾ ਵਸਾਉਣ ਅਤੇ ਦਾਜ ’ਚ ਦਿੱਤਾ ਸਾਮਾਨ ਖੁਰਦ-ਬੁਰਦ ਕਰਨ ਦੇ ਦੋਸ਼ ’ਚ ਗੁਰਦਾਸਪੁਰ ਸਦਰ ਪੁਲਸ ਨੇ ਸ਼ਿਕਾਇਤਕਰਤਾ ਦੇ ਪਤੀ, ਦਿਓਰ ਅਤੇ ਸੱਸ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਸਬ ਇੰਸਪੈਕਟਰ ਭਗਵਾਨ ਸਿੰਘ ਨੇ ਦੱਸਿਆ ਕਿ ਪੀੜਤਾ ਜਸਬੀਰ ਕੌਰ ਪੁੱਤਰੀ ਭਗਵਾਨ ਸਿੰਘ ਨੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦਾ ਵਿਆਹ 14-7-21 ਨੂੰ ਸਤਨਾਮ ਸਿੰਘ ਪੁੱਤਰ ਦਲਜੀਤ ਸਿੰਘ ਵਾਸੀ ਪਿੰਡ ਮੰਜ ਦੇ ਨਾਲ ਹੋਇਆ ਸੀ।
ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਬਾਰੇ ਪ੍ਰਕਾਸ਼ਿਤ ਕਰੇਗੀ ਵਿਸ਼ੇਸ਼ ਸਚਿੱਤਰ ਪੁਸਤਕ : ਐਡਵੋਕੇਟ ਧਾਮੀ
ਵਿਆਹ ਦੇ ਬਾਅਦ ਸ਼ਿਕਾਇਤਕਰਤਾ ਦਾ ਪਤੀ ਸਤਨਾਮ ਸਿੰਘ, ਦਿਓਰ ਜਗਰੂਪ ਸਿੰਘ ਅਤੇ ਸੱਸ ਪਰਮਜੀਤ ਕੌਰ ਉਸ ਨੂੰ ਘਰ ਵਿਚ ਨਾ ਰੱਖਣ ਦੇ ਲਈ ਤੰਗ-ਪ੍ਰੇਸ਼ਾਨ ਕਰਨ ਲੱਗੇ ਅਤੇ ਉਸ ਦੇ ਮਾਂ-ਬਾਪ ਵੱਲੋਂ ਵਿਆਹ ਦੇ ਸਮੇਂ ਦਿੱਤਾ ਦਾਜ ਵੀ ਮੁਲਜ਼ਮਾਂ ਨੇ ਖੁਰਦ-ਬੁਰਦ ਕਰ ਦਿੱਤਾ। ਇਸ ਸ਼ਿਕਾਇਤ ਦੀ ਜਾਂਚ ਡੀ. ਐੱਸ. ਪੀ ਕ੍ਰਾਈਮ ਵੱਲੋਂ ਕਰਨ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਸੜਕ ਹਾਦਸਾ: ਟਰੱਕ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ, ਚਾਲਕ ਦੀਆਂ ਟੁੱਟੀਆਂ ਲੱਤਾਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।