ਸਹੁਰਿਆਂ ਤੋਂ ਤੰਗ ਆ ਕੇ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਤੀ ਤੇ ਸੱਸ ਵਿਰੁੱਧ ਕੇਸ ਦਰਜ
Tuesday, Mar 26, 2024 - 01:49 PM (IST)
ਬਟਾਲਾ (ਸਾਹਿਲ)- ਵਿਆਹੁਤਾ ਦੀ ਹੋਈ ਮੌਤ ਦੇ ਮਾਮਲੇ ਵਿਚ ਪਤੀ ਅਤੇ ਸੱਸ ਵਿਰੁੱਧ ਥਾਣਾ ਘੁਮਾਣ ਦੀ ਪੁਲਸ ਵੱਲੋਂ ਕੇਸ ਦਰਜ ਕੀਤੇ ਜਾਣ ਦਾ ਮਾਮਲਾ ਸਹਾਮਣੇ ਆਇਆ ਹੈ। ਇਸ ਸਬੰਧੀ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਮ੍ਰਿਤਕਾ ਰਮਨਦੀਪ ਕੌਰ ਦੀ ਮਾਤਾ ਅਮਰਜੀਤ ਕੌਰ ਪਤਨੀ ਸਵ. ਗੋਪਾਲ ਸਿੰਘ ਵਾਸੀ ਗਹਿਰੀ ਮੰਡੀ, ਜੰਡਿਆਲਾ ਗੁਰੂ ਨੇ ਲਿਖਵਾਇਆ ਹੈ ਕਿ ਉਨ੍ਹਾਂ ਦੀ ਕੁੜੀ ਰਮਨਦੀਪ ਕੌਰ ਦਾ ਵਿਆਹ ਬਲਜੀਤ ਸਿੰਘ ਉਰਫ਼ ਜੱਜ ਪੁੱਤਰ ਬਲਵਿੰਦਰ ਸਿੰਘ ਵਾਸੀ ਘੁਮਾਣ ਨਾਲ 8 ਸਾਲ ਪਹਿਲਾਂ ਹੋਇਆ ਸੀ ਅਤੇ ਬੀਤੀ 24 ਮਾਰਚ 2024 ਨੂੰ ਉਸ ਨੂੰ ਪਤਾ ਲੱਗਾ ਹੈ ਕਿ ਉਸ ਦੀ ਉਕਤ ਵਿਆਹੁਤਾ ਨੂੰ ਰਾਤ ਸਮੇਂ ਅਚਾਨਕ ਤਬੀਅਤ ਖ਼ਰਾਬ ਹੋਣ ਕਰਕੇ ਇਲਾਜ ਲਈ ਸਹੁਰੇ ਪਰਿਵਾਰ ਨੇ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ ਵਿਖੇ ਦਾਖ਼ਲ ਕਰਵਾਇਆ ਹੈ, ਜਿਸ ਦੌਰਾਨ ਇਲਾਜ ਉਸ ਦੀ ਲੜਕੀ ਰਮਨਦੀਪ ਕੌਰ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ 'ਚ ਹੋਲੇ-ਮਹੱਲੇ ਦੀਆਂ ਲੱਗੀਆਂ ਰੌਣਕਾਂ, ਲੱਖਾਂ ਦੀ ਗਿਣਤੀ 'ਚ ਸੰਗਤ ਹੋ ਰਹੀ ਨਤਮਸਤਕ
ਉਕਤ ਬਿਆਨਕਰਤਾ ਮਹਿਲਾ ਨੇ ਬਿਆਨ ਵਿਚ ਅੱਗੇ ਲਿਖਵਾਇਆ ਹੈ ਕਿ ਉਸ ਨੇ ਆਪਣੀ ਕੁੜੀ ਦੀ ਮੌਤ ਦੇ ਕਾਰਨਾਂ ਤੋਂ ਜਾਣੂ ਹੋਣ ਲਈ 174 ਸੀ. ਆਰ. ਪੀ. ਸੀ. ਤਹਿਤ ਬੀਤੀ 24 ਮਾਰਚ ਨੂੰ ਕਰਵਾਈ ਸੀ ਪਰ ਹੁਣ ਉਸ ਨੂੰ ਪਤਾ ਲੱਗਾ ਹੈ ਕਿ ਉਸ ਦੀ ਉਕਤ ਕੁੜੀ ਨੇ ਆਪਣੇ ਪਤੀ ਬਲਜੀਤ ਸਿੰਘ ਅਤੇ ਸੱਸ ਕਸ਼ਮੀਰ ਕੌਰ ਤੋਂ ਮਜਬੂਰ ਹੋ ਕੇ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨਲੀਲਾ ਸਮਾਪਤ ਕੀਤੀ ਹੈ ਕਿਉਂਕਿ ਉਕਤ ਦੋਵੇਂ ਉਸ ਦੀ ਕੁੜੀ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ ਅਤੇ ਇਨ੍ਹਾਂ ਦੋਵਾਂ ਤੋਂ ਮਜ਼ਬੂਰ ਹੋ ਕੇ ਰਮਨਦੀਪ ਕੌਰ ਨੇ ਇਹ ਕੰਮ ਕੀਤਾ। ਉਕਤ ਮਾਮਲੇ ਸਬੰਧੀ ਏ. ਐੱਸ. ਆਈ. ਪ੍ਰਭਜੋਤ ਸਿੰਘ ਨੇ ਕਾਰਵਾਈ ਕਰਦਿਆਂ ਥਾਣਾ ਘੁਮਾਣ ਵਿਖੇ ਅਮਰਜੀਤ ਕੌਰ ਦੇ ਬਿਆਨ ’ਤੇ ਬਣਦੀਆਂ ਧਾਰਾਵਾਂ ਹੇਠ ਮ੍ਰਿਤਕਾ ਦੇ ਪਤੀ ਅਤੇ ਸੱਸ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ: 'ਹੋਲੀ' ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਨਹਿਰ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8