'ਮੈਨੂੰ ਮਾਰ ਦੇਣਗੇ..!' ਰੋਂਦੀ-ਕੁਰਲਾਉਂਦੀ ਕੁੜੀ ਨੇ ਪੇਕਿਆਂ ਨੂੰ ਲਾਇਆ ਫ਼ੋਨ, ਜਦੋਂ ਪਹੁੰਚਿਆ ਪਰਿਵਾਰ ਤਾਂ ਉੱਡੇ ਹੋਸ਼
Sunday, Apr 05, 2026 - 04:28 PM (IST)
ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ ਦੇ ਨੇੜਲੇ ਇਲਾਕੇ ਰਾਜਾਸਾਂਸੀ ਦੇ ਪਿੰਡ ਹਰਸ਼ਾ ਛੀਨਾ ਸ਼ਹਿਬਾਜ਼ਪੁਰ ਵਿੱਚ ਦਾਜ ਮਾਮਲੇ ਨਾਲ ਜੁੜੀ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਜੀਤ ਕੌਰ ਵਜੋਂ ਹੋਈ ਹੈ, ਜਿਸ ਦਾ ਵਿਆਹ ਕਰੀਬ ਢਾਈ ਸਾਲ ਪਹਿਲਾਂ ਲਵਪ੍ਰੀਤ ਸਿੰਘ ਨਾਲ ਹੋਇਆ ਸੀ। ਦੋਹਾਂ ਦਾ ਨੌਂ ਮਹੀਨੇ ਦਾ ਇੱਕ ਬੱਚਾ ਵੀ ਹੈ।
ਇਹ ਵੀ ਪੜ੍ਹੋ- ਪੰਜਾਬ ਦਾ ਮੌਸਮ: 7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ Orange Alert ਜਾਰੀ
ਪਰਿਵਾਰਿਕ ਮੈਂਬਰਾਂ ਦੇ ਅਨੁਸਾਰ, ਕੁਲਜੀਤ ਕੌਰ ਨੂੰ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਦਾਜ ਦੀ ਮੰਗ ਅਤੇ ਪਿਤਾ ਦੀ ਜ਼ਮੀਨ ਵਿੱਚੋਂ ਹਿੱਸਾ ਲੈਣ ਲਈ ਤੰਗ-ਪਰੇਸ਼ਾਨ ਕੀਤਾ ਜਾਂਦਾ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਕਈ ਵਾਰ ਉਸ ਨਾਲ ਕੁੱਟਮਾਰ ਵੀ ਕੀਤੀ ਗਈ ਅਤੇ ਮਾਮਲੇ ਨੂੰ ਰਾਜੀਨਾਮਿਆਂ ਰਾਹੀਂ ਸੁਲਝਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਹਾਲਾਤ ਨਹੀਂ ਸੁਧਰੇ।
ਇਹ ਵੀ ਪੜ੍ਹੋ- ਪੰਜਾਬ: ਅਪ੍ਰੈਲ ’ਚ ਵੱਧ ਮੀਂਹ ਪੈਣ ਦੀ ਸੰਭਾਵਨਾ, ਮਈ-ਜੂਨ ਦੀਆਂ ਰਾਤਾਂ 'ਚ ਗਰਮੀ ਕੱਢੇਗੀ ਵੱਟ
ਪਰਿਵਾਰ ਨੇ ਦੱਸਿਆ ਕਿ ਬੀਤੀ ਸ਼ਾਮ ਕੁਲਜੀਤ ਕੌਰ ਨੇ ਆਪਣੀ ਭੈਣ ਨੂੰ ਫੋਨ ਕਰਕੇ ਕਿਹਾ ਸੀ ਕਿ ਉਸ ਦੀ ਜਾਨ ਨੂੰ ਖਤਰਾ ਹੈ ਅਤੇ ਉਸ ਨੂੰ ਮਾਰ ਦੇਣਗੇ। ਜਦੋਂ ਰਿਸ਼ਤੇਦਾਰ ਘਰ ਪਹੁੰਚੇ ਤਾਂ ਉਨ੍ਹਾਂ ਨੂੰ ਕੁਲਜੀਤ ਕੌਰ ਦੀ ਲਾਸ਼ ਮਿਲੀ। ਪਰਿਵਾਰ ਦਾ ਦੋਸ਼ ਹੈ ਕਿ ਸਹੁਰੇ ਪਰਿਵਾਰ ਨੇ ਉਸ ਨੂੰ ਫਾਹਾ ਦੇ ਕੇ ਮਾਰਿਆ ਹੈ। ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਮੁੱਖ ਦੋਸ਼ੀ ਲਵਪ੍ਰੀਤ ਸਿੰਘ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦ ਤੱਕ ਦੋਸ਼ੀਆਂ ਨੂੰ ਕਾਬੂ ਨਹੀਂ ਕੀਤਾ ਜਾਂਦਾ, ਉਹ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਨਹੀਂ ਕਰਨ ਦੇਣਗੇ।
ਇਹ ਵੀ ਪੜ੍ਹੋ- ਪੰਜਾਬ: ਘਰੋਂ ਡਿਊਟੀ ਲਈ ਨਿਕਲੇ SGPC ਮੁਲਾਜ਼ਮ ਦੀ ਦਰਦਨਾਕ ਮੌਤ
ਇਸ ਮਾਮਲੇ ਬਾਰੇ ਚੌਂਕੀ ਕੁੱਕੜਾਂ ਵਾਲਾ ਦੇ ਇੰਚਾਰਜ ਕੁਲਬੀਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲੜਕੀ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਾਂਚ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਘਟਨਾ ਇੱਕ ਵਾਰ ਫਿਰ ਦਾਜ ਪ੍ਰਥਾ ਅਤੇ ਔਰਤਾਂ ਨਾਲ ਹੋ ਰਹੇ ਅੱਤਿਆਚਾਰਾਂ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਦਹਿਲਾ ਦੇਣ ਵਾਲੀ ਵਾਰਦਾਤ, ਆਟੋ ਚਾਲਕ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
