ਸਹੁਰਿਆਂ ਤੋਂ ਤੰਗ ਵਿਆਹੁਤਾ ਨੇ ਨਿਗਲਿਆ ਜ਼ਹਿਰ, ਮੌਤ

Friday, Nov 15, 2024 - 10:55 AM (IST)

ਸਹੁਰਿਆਂ ਤੋਂ ਤੰਗ ਵਿਆਹੁਤਾ ਨੇ ਨਿਗਲਿਆ ਜ਼ਹਿਰ, ਮੌਤ

ਅੰਮ੍ਰਿਤਸਰ (ਜਸ਼ਨ)-ਸਹੁਰਿਆਂ ਤੋਂ ਤੰਗ ਪ੍ਰੇਸ਼ਾਨ ਹੋ ਕੇ ਇਕ ਔਰਤ ਵਲੋਂ ਕੋਈ ਜ਼ਹਿਰੀਲਾ ਪਦਾਰਥ ਨਿਗਲਣ ਨਾਲ ਮੌਤ ਹੋਣ ਦੇ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਥਾਣਾ ਬੀ ਡਵੀਜ਼ਨ ਦੀ ਪੁਲਸ ਬਟਾਲਾ ਵਾਸੀ ਕਨਵ, ਕਿਰਨ, ਸ਼ੈਲੀ ਖਿਲਾਫ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਸਾਬਕਾ SHO ਨੇ ਖ਼ੁਦ ਨੂੰ ਮਾਰ 'ਲੀ ਗੋਲੀ

ਮ੍ਰਿਤਕਾ ਦੀ ਪਛਾਣ 31 ਸਾਲਾ ਰਮਨਪ੍ਰੀਤ ਕੌਰ ਵਜੋਂ ਹੋਈ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਮ੍ਰਿਤਕਾ ਦੀ ਮਾਤਾ ਵੀਨਾ ਵਾਸੀ ਸੁਲਤਾਨਵਿੰਡ ਨੇ ਦੱਸਿਆ ਕਿ ਉਸ ਦੀ ਬੇਟੀ ਦੀ ਵਿਆਹ ਪੂਰੀ ਰੀਤੀ ਰਿਵਾਜਾਂ ਅਨੁਸਾਰ ਕਨਵ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਹੀ ਸਹੁਰੇ ਪਰਿਵਾਰ ਵਾਲੇ ਉਸ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕਰਦੇ ਆ ਰਹੇ ਸਨ। ਇਸ ਕਾਰਨ ਰਮਨਪ੍ਰੀਤ ਕੌਰ ਨੇ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ, ਜਿਸ ਨਾਲ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਪੁਲਸ ਨੇ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਘਰੋਂ ਦੋਸਤ ਨਾਲ ਗਿਆ ਜਵਾਨ ਪੁੱਤ ਵਾਪਸ ਨਾ ਆਇਆ, ਸੋਸ਼ਲ ਮੀਡੀਆ 'ਤੇ ਖ਼ਬਰ ਦੇਖ ਉੱਡੇ ਹੋਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Shivani Bassan

Content Editor

Related News