ਗਲਤ ਦਵਾਈ ਖਾਣ ਨਾਲ ਵਿਆਹੁਤਾ ਦੀ ਮੌਤ
Thursday, Dec 19, 2019 - 06:29 PM (IST)

ਬਟਾਲਾ: ਨਜ਼ਦੀਕੀ ਪਿੰਡ ਭੋਮਾ ਦੀ ਇਕ ਵਿਆਹੁਤਾ ਦੀ ਗਲਤ ਦਵਾਈ ਖਾਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਘੁਮਾਣ ਦੇ ਐੱਸ. ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਰਾਜਬੀਰ ਕੌਰ ਪਤਨੀ ਲਵਪ੍ਰੀਤ ਸਿੰਘ ਵਾਸੀ ਭੋਮਾ, ਜਿਸ ਦੇ 2 ਬੱਚੇ ਲੜਕੀ ਅਤੇ ਲੜਕਾ ਹਨ, ਜੋ ਕਿ ਕਾਫ਼ੀ ਸਮੇਂ ਤੋਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦੀ ਸੀ ਅਤੇ ਉਸ ਦੀ ਦਵਾਈ ਵੀ ਚੱਲ ਰਹੀ ਸੀ। ਬੀਤੇ ਦਿਨੀਂ ਉਸ ਨੇ ਘਰ ਵਿਚ ਪਈ ਕੋਈ ਜ਼ਹਿਰੀਲੀ ਦਵਾਈ ਗਲਤੀ ਨਾਲ ਖਾ ਲਈ, ਜਿਸ ਨਾਲ ਉਸ ਦੀ ਹਾਲਤ ਖ਼ਰਾਬ ਹੋਣ ਲੱਗੀ ਅਤੇ ਪਰਿਵਾਰਕ ਮੈਂਬਰਾਂ ਨੇ ਤੁਰੰਤ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਐੱਸ. ਆਈ. ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਥਾਣਾ ਘੁਮਾਣ ਵਿਚ ਕਾਰਵਾਈ ਸ਼ੁਰੂ ਕਰ ਦਿੱਤੀ।