ਕਿਸਾਨ ਅੰਦੋਲਨ ''ਚ ਜਾਨਾਂ ਗੁਆਉਣ ਵਾਲੇ ਸ਼ੁਭਕਰਨ ਸਣੇ ਹੋਰ ਕਿਸਾਨਾਂ ਨੂੰ ਯਾਦ ਕਰ ਮਨਾਇਆ ਸ਼ਹੀਦੀ ਦਿਹਾੜਾ

Saturday, Feb 21, 2026 - 05:21 PM (IST)

ਕਿਸਾਨ ਅੰਦੋਲਨ ''ਚ ਜਾਨਾਂ ਗੁਆਉਣ ਵਾਲੇ ਸ਼ੁਭਕਰਨ ਸਣੇ ਹੋਰ ਕਿਸਾਨਾਂ ਨੂੰ ਯਾਦ ਕਰ ਮਨਾਇਆ ਸ਼ਹੀਦੀ ਦਿਹਾੜਾ

ਗੁਰਦਾਸਪੁਰ (ਗੁਰਪ੍ਰੀਤ)- ਕਿਸਾਨ ਅੰਦੋਲਨ ਦੌਰਾਨ 21 ਫਰਵਰੀ 2024 ਨੂੰ ਖਨੌਰੀ ਬਾਰਡਰ ‘ਤੇ ਗੋਲੀ ਲੱਗਣ ਕਾਰਨ ਮਾਰੇ ਗਏ ਨੌਜਵਾਨ ਕਿਸਾਨ ਸ਼ੁਭਕਰਨ ਅਤੇ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਹੋਰ ਕਿਸਾਨਾਂ ਦੀ ਯਾਦ ਵਿੱਚ ਕਿਸਾਨ ਮਜ਼ਦੂਰ ਮੋਰਚਾ  ਵੱਲੋਂ ਦੇਸ਼-ਵਿਆਪੀ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਸਬੰਧੀ ਗੁਰਦਾਸਪੁਰ ਦੇ ਬਟਾਲਾ ਸ਼ਹਿਰ ਦੀ ਦਾਣਾ ਮੰਡੀ ਵਿੱਚ ਕਿਸਾਨਾਂ ਅਤੇ ਕਿਸਾਨ ਬੀਬੀਆਂ ਦਾ ਵੱਡਾ ਇਕੱਠ ਹੋਇਆ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਲੋਕ ਸਵਾਦ ਲੈ ਕੇ ਖਾ ਰਹੇ ਸੀ ਗੋਲਗੱਪੇ, ਪਾਣੀ 'ਚੋਂ ਨਿਕਲਿਆ ਜਿਊਂਦਾ ਚੂਹਾ

ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਅੰਦੋਲਨ ਦੌਰਾਨ ਮਾਰੇ ਗਏ ਨੌਜਵਾਨ ਨੂੰ ਸ਼ਹੀਦ ਮੰਨਦੇ ਹੋਏ ਉਸਨੂੰ ਸ਼ਰਧਾਂਜਲੀ ਅਰਪਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੰਤਰਰਾਸ਼ਟਰੀ ਪੱਧਰ ‘ਤੇ ਖੇਤੀ ਖੇਤਰ ਸਬੰਧੀ ਭਾਰਤ–ਅਮਰੀਕਾ ਸਮਝੋਤਾ, ਬਿਜਲੀ ਬੋਰਡ ਦੇ ਨਿੱਜੀਕਰਨ, ਬੀਜ ਐਕਟ 2025, ਮਜ਼ਦੂਰਾਂ ਦੇ ਕਿਰਤ ਕਾਨੂੰਨਾਂ ਵਿੱਚ ਤਬਦੀਲੀਆਂ ਕਰਕੇ ਚਾਰ ਲੇਬਰ ਕੋਡ ਲਾਗੂ ਕਰਨ ਅਤੇ ਮਨਰੇਗਾ ਖਤਮ ਕਰਨ ਵਰਗੀਆਂ ਨੀਤੀਆਂ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸਦਾ ਕਿਸਾਨ ਵਰਗ ਵੱਲੋਂ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ।

 ਇਹ ਵੀ ਪੜ੍ਹੋ- ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ, ਘਟਨਾ ਤੋਂ ਪਹਿਲਾਂ ਵੀਡੀਓ ਬਣਾ ਕੇ ਕੀਤੇ ਵੱਡੇ ਖੁਲਾਸੇ

ਕਿਸਾਨ ਆਗੂਆਂ ਨੇ ਇਹ ਵੀ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦਾ ਰਵੱਈਆ ਵੀ ਇਸ ਮਾਮਲੇ ਵਿੱਚ ਸੰਤੋਸ਼ਜਨਕ ਨਹੀਂ ਹੈ ਅਤੇ ਉਹ ਕੇਂਦਰ ਸਰਕਾਰ ਦੇ ਨਾਲ ਖੜੀ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਵੱਡਾ ਇਕੱਠ ਕਰਕੇ ਉਹ ਇਹ ਪ੍ਰਣ ਲੈਂਦੇ ਹਨ ਕਿ ਆਪਣੀਆਂ ਮੰਗਾਂ ਲਈ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News