ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
Monday, Jun 17, 2024 - 12:34 PM (IST)
ਅੰਮ੍ਰਿਤਸਰ (ਸਰਬਜੀਤ)-ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ਼ਹੀਦੀ ਦਿਹਾੜਾ ਬੀਤੇ ਦਿਨ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਪਰਸੋਂ ਰੋਜ਼ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਪਾਕਿਸਤਾਨ ਦੇ ਵੱਖ-ਵੱਖ ਗੁਰਧਾਮਾਂ ਤੋਂ ਆਏ ਰਾਗੀ ਜਥਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ
ਇਸ ਮੌਕੇ ਪੁੱਜੇ ਪਾਕਿਸਤਾਨ ਪੰਜਾਬ ਦੀ ਸਰਕਾਰ ਦੇ ਘੱਟ ਗਿਣਤੀਆਂ ਬਾਰੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਆਪਣੀ ਸਰਕਾਰ ਵੱਲੋਂ ਹਾਜ਼ਰੀ ਲਵਾਉਂਦਿਆਂ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਤੋਂ ਆਏ ਸਿੱਖ ਸ਼ਰਧਾਲੂਆਂ ਨੂੰ ਅੱਜ ਦੇ ਦਿਨ ਪਾਕਿਸਤਾਨ ਆਉਣ ’ਤੇ ਜੀ ਆਇਆਂ ਕਹਿੰਦਿਆਂ ਕਿਹਾ ਕਿ ਪਾਕਿਸਤਾਨ ਸਰਕਾਰ ਇੱਥੇ ਆਉਣ ਵਾਲੇ ਹਰੇਕ ਸਿੱਖ ਸ਼ਰਧਾਲੂ ਦੀ ਸੁਰੱਖਿਆ ਸਰਕਾਰ ਦੀ ਜ਼ਿੰਮੇਵਾਰੀ ਹੈ ਤੇ ਅਗਾਂਹ ਤੋਂ ਹੋਰ ਸਿੱਖ ਸ਼ਰਧਾਲੂ ਵੱਧ ਤੋਂ ਵੱਧ ਆਪਣੇ ਗੁਰੂਆਂ ਦੇ ਦਿਨ-ਦਿਹਾੜੇ ਪਾਕਿਸਤਾਨ ਵਿਖੇ ਮਨਾਉਣ ਲਈ ਵੱਡੀ ਗਿਣਤੀ ’ਚ ਆਉਣ।
ਇਹ ਵੀ ਪੜ੍ਹੋ- ਵਿਆਹ ਦੇ ਬੰਧਨ ‘ਚ ਬੱਝੇ ਮੰਤਰੀ ਅਨਮੋਲ ਗਗਨ ਮਾਨ, ਆਨੰਦ ਕਾਰਜ ਮਗਰੋਂ ਰੱਖੀ ਰਿਸੈਪਸ਼ਨ ਪਾਰਟੀ
ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ’ਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਿਛਲੇ ਲੰਬੇ ਸਮੇਂ ਤੋਂ ਪਾਕਿਸਤਾਨ ਅੰਦਰ ਬੰਦ ਸਿੱਖ ਇਤਿਹਾਸਕ ਗੁਰਧਾਮਾਂ ਦੀ ਸੇਵਾ ਸੰਭਾਲ ਕਰ ਕੇ ਸੰਗਤਾਂ ਦੇ ਦਰਸ਼ਨ ਦੀਦਾਰਿਆਂ ਲਈ ਖੋਲ੍ਹਿਆ ਜਾ ਰਿਹਾ ਹੈ। ਇੱਥੇ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਇਕੱਤਰ ਹੋ ਕੇ ਭਾਰਤੀ 846 ਸਿੱਖ ਸ਼ਰਧਾਲੂਆਂ ਦਾ ਮੈਂਬਰੀ ਦਾ ਜਥਾ ਅਟਾਰੀ ਸਰਹੱਦ ਰਸਤੇ ਪਾਕਿਸਤਾਨ ਗਿਆ ਸੀ। ਭਾਰਤੀ ਸ਼ਰਧਾਲੂਆਂ ਦਾ ਪਾਕਿਸਤਾਨ ਵਾਹਗਾ ਵਿਖੇ ਪਹੁੰਚਣ ’ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ, ਜੋ ਕਿ ਭਾਰਤੀ ਸ਼ਰਧਾਲੂ 17 ਜੂਨ ਯਾਨੀ ਅੱਜ ਪਾਕਿਸਤਾਨ ਤੋਂ ਵਾਹਗਾ ਅਟਾਰੀ ਰਸਤੇ ਆਪਣੇ ਵਤਨ ਭਾਰਤ ਸ਼ਹੀਦੀ ਦਿਹਾੜਾ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਮਨਾ ਕੇ ਆਉਣਗੇ।
ਇਹ ਵੀ ਪੜ੍ਹੋ- ਸਪੈਨਿਸ਼ ਜੋੜੇ ਦੀ ਕੁੱਟਮਾਰ ਦੇ ਮਾਮਲੇ 'ਚ ਪੰਜਾਬ ਪੁਲਸ ਕਰੇਗੀ ਕਾਰਵਾਈ, ਮੰਤਰੀ ਧਾਲੀਵਾਲ ਨੇ ਕਰ 'ਤਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8