ਨਕਾਬਪੋਸ਼ ਨੌਜਵਾਨ 2 ਲੱਖ 10 ਹਜ਼ਾਰ ਦੀ ਨਕਦੀ ਖੋਹ ਕੇ ਹੋਏ ਫ਼ਰਾਰ

10/31/2020 2:06:00 PM

ਤਰਨਤਾਰਨ (ਰਾਜੂ, ਬਲਵਿੰਦਰ ਕੌਰ):  ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਚੰਬਾ ਕਲਾਂ ਸਥਿਤ ਨਹਿਰ 'ਤੇ ਬਾਈਕ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਵਲੋਂ ਮੋਟਰ ਸਾਈਕਲ ਸਵਾਰ ਤਾਏ-ਭਤੀਜੇ ਨੂੰ ਧੱਕਾ ਮਾਰ ਕੇ 2 ਲੱਖ 10 ਹਜ਼ਾਰ ਦੀ ਨਕਦੀ ਖੋਹ ਕੇ ਫ਼ਰਾਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ :  ਖ਼ੌਫ਼ਨਾਕ ਵਾਰਦਾਤ: ਅਣਖ ਖਾਤਰ ਭਰਾ ਨੇ ਬੇਲਚਾ ਨਾਲ ਵੱਢੀ ਭੈਣ

ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਬਲਰਾਜ ਸਿੰਘ ਪੁੱਤਰ ਅਮਰ ਸਿੰਘ ਵਾਸੀ ਚੰਬਾ ਕਲਾਂ ਹਵੇਲੀਆਂ ਨੇ ਦੱਸਿਆ ਕਿ ਬੀਤੇ ਦਿਨ ਉਹ ਪੰਜਾਬ ਨੈਸ਼ਨਲ ਬੈਂਕ 'ਚੋਂ 2 ਲੱਖ 10 ਹਜ਼ਾਰ ਰੁਪਏ ਕਢਵਾ ਕੇ ਆਪਣੇ ਤਾਏ ਨਾਲ ਮੋਟਰਸਾਈਕਲ ਉੱਪਰ ਸਵਾਰ ਹੋ ਕੇ ਵਾਪਸ ਪਿੰਡ ਨੂੰ ਆ ਰਿਹਾ ਸੀ। ਇਸੇ ਦੌਰਾਨ ਜਦੋਂ ਪੁਲ ਨਹਿਰ ਚੰਬਾ ਕਲਾਂ 'ਤੇ ਪਹੁੰਚੇ ਤਾਂ ਦੋ ਨਕਾਬਪੋਸ਼ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਜਿੰਨਾਂ ਨੇ ਧੱਕਾ ਮਾਰ ਕੇ ਉਨਾਂ ਨੂੰ ਸੁੱਟ ਦਿੱਤਾ ਅਤੇ ਪੈਸਿਆਂ ਵਾਲਾ ਝੋਲਾ ਖੋਹ ਕੇ ਭੱਜ ਗਏ। ਜਿਸ ਦੀ ਸ਼ਿਕਾਇਤ ਉਨ੍ਹਾਂ ਤੁਰੰਤ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਸਬ ਇੰਸਪੈਕਟਰ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ 'ਤੇ ਦੋ ਅਣਪਛਾਤੇ ਨੌਜਵਾਨਾਂ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕਰਾਸ ਕੇਸ ਰੱਦ ਨਾ ਕੀਤਾ ਤਾਂ ਪੈਦਾ ਹੋਣ ਵਾਲੇ ਹਾਲਾਤ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ : ਭਾਈ ਲੌਂਗੋਵਾਲ


Baljeet Kaur

Content Editor

Related News