ਨਕਾਬਪੋਸ਼ ਲੁਟੇਰਿਆਂ ਨੇ ਨਕਦੀ ਅਤੇ ਮੋਬਾਇਲ ਖੋਹਣ ਦੀ ਨੀਅਤ ਨਾਲ ਨੌਜਵਾਨ ’ਤੇ ਚਲਾਈ ਗੋਲੀ, ਜ਼ਖ਼ਮੀ

Tuesday, Oct 03, 2023 - 04:23 PM (IST)

ਨਕਾਬਪੋਸ਼ ਲੁਟੇਰਿਆਂ ਨੇ ਨਕਦੀ ਅਤੇ ਮੋਬਾਇਲ ਖੋਹਣ ਦੀ ਨੀਅਤ ਨਾਲ ਨੌਜਵਾਨ ’ਤੇ ਚਲਾਈ ਗੋਲੀ, ਜ਼ਖ਼ਮੀ

ਬਟਾਲਾ/ਅੱਚਲ ਸਾਹਿਬ (ਬੇਰੀ, ਗੋਰਾ ਚਾਹਲ) : ਥਾਣਾ ਰੰਗੜ ਨੰਗਲ ਅਧੀਨ ਪੈਂਦੇ ਪਿੰਡ ਕੋਟਲਾ ਬੱਝਾ ਸਿੰਘ ਦੇ ਸੂਏ ਨੇੜੇ 4 ਲੁਟੇਰਿਆਂ ਵੱਲੋਂ ਲੁੱਟ ਦੀ ਨੀਅਤ ਨਾਲ ਇਕ ਨੌਜਵਾਨ ’ਤੇ ਗੋਲੀ ਚਲਾ ਕੇ ਗੰਭੀਰ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਬਟਾਲਾ ਦੇ ਇਕ ਨਿੱਜੀ ਹਸਪਤਾਲ ’ਚ ਜਾਣਕਾਰੀ ਦਿੰਦੇ ਹੋਏ ਹਰਜੀਤ ਸਿੰਘ ਵਾਸੀ ਕੋਟਲਾ ਬੱਝਾ ਸਿੰਘ ਨੇ ਦੱਸਿਆ ਕਿ ਉਹ ਅੱਜ ਦੁਪਹਿਰ ਸਮੇਂ ਆਪਣੇ ਖੇਤਾਂ ’ਚੋਂ ਪਸ਼ੂਆਂ ਲਈ ਪੱਠੇ ਲੈ ਕੇ ਆਪਣੇ ਪਿੰਡ ਜਾ ਰਿਹਾ ਸੀ ਕਿ ਜਦੋਂ ਉਹ ਕੋਟਲਾ ਬੱਝਾ ਸਿੰਘ ਦੇ ਸੂਏ ਨੇੜੇ ਪਹੁੰਚਿਆ ਤਾਂ 4 ਅਣਪਛਾਤੇ ਵਿਅਕਤੀ, ਜਿਨ੍ਹਾਂ ਨੇ ਆਪਣੇ ਮੂੰਹ ਕੱਪੜੇ ਨਾਲ ਢੱਕੇ ਹੋਏ ਸਨ, ਉਸਦੇ ਭਤੀਜੇ ਹਰਮਨਪ੍ਰੀਤ ਸਿੰਘ ਨਾਲ ਹੱਥੋਪਾਈ ਕਰ ਰਹੇ ਸਨ।

ਇਹ ਵੀ ਪੜ੍ਹੋ : ਗਾਂਧੀ ਜਯੰਤੀ 'ਤੇ ਵੀ ਨਹੀਂ ਰੁਕੀ ਸ਼ਰਾਬ ਦੀ ਵਿਕਰੀ, ਸੁਸਤ ਕਾਰਵਾਈ ਨੂੰ ਲੈ ਕੇ ਘਿਰਿਆ ਐਕਸਾਈਜ਼ ਵਿਭਾਗ

ਉਸ ਨੇ ਦੱਸਿਆ ਕਿ ਜਦੋਂ ਉਹ ਉਕਤ ਵਿਅਕਤੀਆਂ ਤੋਂ ਆਪਣੇ ਭਤੀਜੇ ਨੂੰ ਛੁਡਾਉਣ ਲਈ ਜਾ ਰਿਹਾ ਸੀ ਤਾਂ ਉਕਤ ਵਿਅਕਤੀਆਂ ਨੇ ਉਸ ਦੇ ਭਤੀਜੇ ’ਤੇ ਗੋਲੀ ਚਲਾ ਦਿੱਤੀ, ਜੋ ਉਸਦੇ ਮੋਢੇ ਨੂੰ ਛੂੰਹਦੀ ਹੋਈ ਨਿਕਲ ਗਈ ਅਤੇ ਉਸ ਦਾ ਭਤੀਜਾ ਗੰਭੀਰ ਜ਼ਖਮੀ ਹੋ ਕੇ ਡਿੱਗ ਗਿਆ। ਉਸ ਵਲੋਂ ਰੋਲਾ ਪਾਉਣ ’ਤੇ ਉਕਤ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ। ਇਸ ਦੌਰਾਨ ਉਸ ਨੇ ਹਰਮਨਪ੍ਰੀਤ ਸਿੰਘ ਨੂੰ ਇਲਾਜ ਲਈ ਬਟਾਲਾ ਦੇ ਇਕ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ। ਉਸ ਨੇ ਦੱਸਿਆ ਕਿ ਉਕਤ ਵਿਅਕਤੀ ਉਸ ਦੇ ਭਤੀਜੇ ਤੋਂ ਮੋਬਾਇਲ ਅਤੇ ਨਕਦੀ ਖੋਹਣ ਦੀ ਕੋਸ਼ਿਸ਼ ਕਰ ਰਹੇ ਸਨ ਪਰ ਉਸ ਦੇ ਭਤੀਜੇ ਨੇ ਉਕਤ ਵਿਅਕਤੀਆਂ ਦਾ ਵਿਰੋਧ ਕੀਤਾ, ਜਿਸ ਕਾਰਨ ਉਨ੍ਹਾਂ ਨੇ ਉਸ ’ਤੇ ਗੋਲੀ ਚਲਾ ਦਿੱਤੀ।

ਇਹ ਵੀ ਪੜ੍ਹੋ : ਜਲੰਧਰ ’ਚ ਕਤਲ ਕੀਤੀਆਂ ਤਿੰਨ ਸਕੀਆਂ ਭੈਣਾਂ ਦੇ ਮਾਮਲੇ ’ਚ ਸਨਸਨੀਖੇਜ਼ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਰੰਗੜ ਨੰਗਲ ਦੇ ਐੱਸ. ਐੱਚ. ਓ. ਸੁਖਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਵਾਲੀ ਥਾਂ ’ਤੇ ਪੁੱਜੇ ਅਤੇ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਲੀ ਚਲਾਉਣ ਵਾਲੇ ਵਿਅਕਤੀਆਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਪੁਲਸ ਨੇ ਹਰਮਨਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News