ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦੀ ਨੋਕ ’ਤੇ ਖੋਹੀ ਨਕਦੀ ਤੇ ਗਹਿਣੇ
Thursday, Aug 01, 2024 - 05:18 PM (IST)

ਅੰਮ੍ਰਿਤਸਰ (ਜ.ਬ.)-ਦੁਕਾਨ ’ਤੇ ਬੈਠੇ ਇਕ ਵਿਅਕਤੀ ਕੋਲ ਪੁੱਜੇ ਮੋਟਰਸਾਈਕਲ ਸਵਾਰ ਚਾਰ ਨਕਾਬਪੋਸ਼ ਲੁਟੇਰਿਆਂ ਵਲੋਂ ਹਥਿਆਰਾਂ ਦੀ ਨੋਕ ’ਤੇ ਉਸ ਕੋਲੋਂ 1 ਲੱਖ 45 ਹਜ਼ਾਰ ਦੀ ਨਕਦੀ, ਸੋਨੇ ਦਾ ਕੜਾ ਤੇ 4 ਮੋਬਾਈਲ ਫੋਨ ਖੋਹ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਸੁਰਿੰਦਰਪਾਲ ਸਿੰਘ ਦੀ ਸ਼ਿਕਾਇਤ ’ਤੇ ਪਿਸਤੌਲ ਦੀ ਨੋਕ ’ਤੇ ਉਸ ਕੋਲੋਂ ਨਕਦੀ ਤੇ ਸਾਮਾਨ ਖੋਹ ਕੇ ਦੌੜੇ ਲੁਟੇਰਿਆਂ ਖਿਲਾਫ਼ ਮਾਮਲਾ ਦਰਜ ਕਰ ਕੇ ਥਾਣਾ ਚਾਟੀਵਿੰਡ ਦੀ ਪੁਲਸ ਵਲੋਂ ਭਾਲ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿੱਚ ਜਤਿੰਦਰ ਸਪਰਾ ਦੀ ਸ਼ਿਕਾਇਤ ’ਤੇ ਉਸ ਦੀ ਦੁਕਾਨ ਦੇ ਗੱਲੇ ਵਿੱਚੋਂ 8000 ਰੁਪਏ ਦੀ ਨਕਦੀ ਕੱਢ ਕੇ ਦੌੜੇ ਅਣਪਛਾਤੇ ਲੁਟੇਰੇ ਦੀ ਗ੍ਰਿਫਤਾਰੀ ਲਈ ਥਾਣਾ ਬਿਆਸ ਦੀ ਪੁਲਸ ਭਾਲ ਕਰ ਰਹੀ ਹੈ।