ਤਰਨਤਾਰਨ ਵਿਖੇ ਨਕਾਬਪੋਸ਼ ਲੁਟੇਰਿਆਂ ਨੇ ਡੇਅਰੀ ਨੂੰ ਬਣਾਇਆ ਨਿਸ਼ਾਨਾ, ਘਟਨਾ cctv ''ਚ ਹੋਈ ਕੈਦ
Monday, Mar 06, 2023 - 12:13 PM (IST)
ਤਰਨਤਾਰਨ (ਰਮਨ)- ਸ਼ਹਿਰ ਵਿਚ ਚੋਰਾਂ ਵਲੋਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਲਗਾਤਾਰ ਅੰਜਾਮ ਦੇਣਾ ਜਾਰੀ ਹੈ। ਇਸ ਦੀ ਇਕ ਹੋਰ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੰਡਿਆਲਾ ਰੋਡ ਵਿਖੇ ਮੌਜੂਦ ਇਕ ਡੇਅਰੀ ਦੀ ਦੁਕਾਨ ਨੂੰ ਤਿੰਨ ਨਕਾਬਪੋਸ਼ ਲੁਟੇਰਿਆਂ ਵਲੋਂ ਨਿਸ਼ਾਨਾ ਬਣਾਉਂਦੇ ਹੋਏ ਦੁਕਾਨ ਅੰਦਰ ਮੌਜੂਦ ਕਰੀਬ 15 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵਲੋਂ ਦੁਕਾਨ ਅੰਦਰ ਲੱਗੇ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ਼ ਨੂੰ ਕਬਜ਼ੇ ਵਿਚ ਲੈਂਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ- ਸ੍ਰੀ ਚੋਲਾ ਸਾਹਿਬ ਦੇ ਮੇਲੇ ਦੌਰਾਨ ਚਲਦੇ ਭੰਗੂੜੇ 'ਤੋਂ ਡਿੱਗਾ ਨੌਜਵਾਨ, ਹੋਇਆ ਜ਼ਖ਼ਮੀ
ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਡੇਅਰੀ ਦੇ ਮਾਲਕ ਕਰਨਜੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਗੋਕਲਪੁਰ ਮੁਹੱਲਾ ਤਰਨਤਾਰਨ ਨੇ ਦੱਸਿਆ ਕਿ ਉਸ ਦਾ ਜੰਡਿਆਲਾ ਰੋਡ ਨਜ਼ਦੀਕ ਰੇਲਵੇ ਫਾਟਕ ਵਿਖੇ ਡੇਅਰੀ ਦਾ ਕਾਰੋਬਾਰ ਹੈ, ਜਿਸ ਤਹਿਤ ਉਹ 4 ਤਰੀਕ ਦੀ ਰਾਤ ਨੂੰ ਦੁਕਾਨ ਬੰਦ ਕਰ ਕੇ ਘਰ ਚਲਾ ਗਿਆ। ਇਸ ਦੌਰਾਨ ਐਤਵਾਰ ਸਵੇਰੇ ਕਿਸੇ ਵਿਅਕਤੀ ਵਲੋਂ ਸੂਚਨਾ ਦਿੱਤੀ ਗਈ ਕਿ ਉਸ ਦੀ ਦੁਕਾਨ ਦਾ ਸ਼ਟਰ ਤੋੜਿਆ ਗਿਆ ਹੈ।
ਇਹ ਵੀ ਪੜ੍ਹੋ- ਜੇਕਰ ਜੀ-20 ਸੰਮੇਲਨ ਰੱਦ ਹੁੰਦੈ ਤਾਂ ਪੰਜਾਬ ਨੂੰ ਹੋਵੇਗਾ ਵੱਡਾ ਨੁਕਸਾਨ : ਔਜਲਾ
ਕਰਨਜੀਤ ਸਿੰਘ ਨੇ ਦੱਸਿਆ ਕਿ ਦੁਕਾਨ ਅੰਦਰ ਆ ਕੇ ਵੇਖਿਆ ਤਾਂ ਦੁਕਾਨ ਅੰਦਰ ਮੌਜੂਦ ਕਰੀਬ 15 ਹਜ਼ਾਰ ਰੁਪਏ ਦੀ ਨਕਦੀ ਤਿੰਨ ਨਕਾਬਪੋਸ਼ ਲੁਟੇਰਿਆਂ ਵਲੋਂ ਚੋਰੀ ਕੀਤੀ ਜਾ ਚੁੱਕੀ ਸੀ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।