ਘਰ ਬਾਹਰ ਨਕਾਬਪੋਸ਼ ਨੌਜਵਾਨਾਂ ਨੇ ਕੀਤੀ ਤਾਬੜਤੋੜ ਫਾਈਰਿੰਗ, ਘਟਨਾ CCTV ਕੈਮਰੇ ’ਚ ਕੈਦ
Sunday, Oct 26, 2025 - 12:37 PM (IST)
ਅੰਮ੍ਰਿਤਸਰ(ਸੰਜੀਵ)-ਗੋਪਾਲ ਮੰਦਰ ਨੇੜੇ ਇਕ ਘਰ ਦੇ ਬਾਹਰ ਮੋਟਰਸਾਈਕਲ ’ਤੇ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਵੱਲੋਂ ਫਾਈਰਿੰਗ ਕਰਨ ਤੋਂ ਬਾਅਦ ਇਲਾਕੇ ’ਚ ਦਹਿਸ਼ਤ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਏ. ਸੀ. ਪੀ. ਉੱਤਰੀ ਰਿਸ਼ਭ ਭੋਲਾ ਪੁਲਸ ਨਾਲ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ ਤੋਂ ਵੱਡੀ ਖ਼ਬਰ: ਇਨ੍ਹਾਂ 2 ਜ਼ਿਲ੍ਹਿਆਂ ਨੇ ਮਚਾਈ ਸਭ ਤੋਂ ਵੱਧ ਅੱਗ, ਪਹਿਲੇ ਸਥਾਨ 'ਤੇ...
ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨਤੀ ਆਏ ਤੇ ਇਕ ਘਰ ਦੇ ਬਾਹਰ ਗੋਲੀਆਂ ਚਲਾਉਣ ਤੋਂ ਬਾਅਦ ਫਰਾਰ ਹੋ ਗਏ, ਜਦਕਿ ਦੂਸਰੇ ਪਾਸੇ ਪੀੜਤ ਪਰਿਵਾਰ ਨੇ ਕੋਈ ਵੀ ਪੁਲਸ ਕਾਰਵਾਈ ਕਰਨ ਤੋਂ ਮਨ੍ਹਾ ਕਰ ਦਿੱਤਾ। ਇਹ ਘਟਨਾ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ। ਏ. ਸੀ. ਪੀ. ਰਿਸ਼ਭ ਭੋਲਾ ਨੇ ਕਿਹਾ ਕਿ ਜਾਂਚ ਜਾਰੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ-ਤਰਨਤਾਰਨ ਜ਼ਿਮਨੀ ਚੋਣ ਤੋਂ ਸਿਆਸਤ 'ਚ ਵੱਡਾ ਭੁਚਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
