ਕੈਫੇ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

Wednesday, Feb 19, 2025 - 11:08 AM (IST)

ਕੈਫੇ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਫਤਿਹਗੜ੍ਹ ਚੂੜੀਆਂ (ਸਾਰੰਗਲ, ਜ. ਬ.)-ਦੇਰ ਰਾਤ ਕਸਬਾ ਫਤਿਹਗੜ੍ਹ ਚੂੜੀਆਂ ਵਿਖੇ ਸਥਿਤ ਮੈਕਡਾਵਲ ਕੈਫੇ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਇਸ ਸਬੰਧੀ ਕੈਫੇ ਮਾਲਕ ਇੰਦਰਜੀਤ ਸਿੰਘ ਉਰਫ ਲਵਲੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਫਤਿਹਗੜ੍ਹ ਚੂੜੀਆਂ ਨੇ ਦੱਸਿਆ ਕਿ ਉਹ ਤੇ ਉਸਦੀ ਪਤਨੀ ਮੱਛੀ ਮਾਰਕੀਟ ਨੇੜੇ ਸਥਿਤ ਮੈਕਡਾਵਲ ਨਾਂ ਦਾ ਕੈਫੇ ਚਲਾਉਂਦੇ ਹਨ ਅਤੇ ਬੀਤੀ ਦੇਰ ਰਾਤ 11 ਵਜੇ ਦੇ ਕਰੀਬ ਕੈਫੇ ਨੂੰ ਬੰਦ ਕਰ ਕੇ ਘਰ ਨੂੰ ਚਲੇ ਗਏ ਸਨ ਅਤੇ ਜਦੋਂ ਉਨ੍ਹਾਂ ਦੇ ਮੁਲਾਜ਼ਮ ਆਕਾਸ਼ਦੀਪ ਸਿੰਘ ਨੇ ਅੱਜ ਸਵੇਰੇ ਆ ਕੇ ਕੈਫੇ ਦਾ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਅੱਗ ਲੱਗਣ ਨਾਲ ਸਾਰਾ ਸਾਮਾਨ ਸੜ ਕੇ ਸੁਆਹ ਹੋਇਆ ਪਿਆ ਸੀ, ਜਿਸ ਵਿਚ ਕੌਫੀ ਦੀਆਂ 2 ਵੱਡੀਆਂ ਮਸ਼ੀਨਾਂ ਤੇ ਹੋਰ ਕੀਮਤੀ ਸਾਮਾਨ ਸੀ, ਜੋ ਅੱਗ ਦੀ ਭੇਟ ਚੜ੍ਹ ਚੁੱਕਾ ਸੀ।

ਇਹ ਵੀ ਪੜ੍ਹੋ- ਪੰਜਾਬ ਦੇ 10 ਹੋਟਲਾਂ 'ਤੇ ਵੱਡੀ ਕਾਰਵਾਈ

ਉਸ ਦੱਸਿਆ ਕਿ ਇਸ ਨਾਲ ਉਨ੍ਹਾਂ ਦੇ ਕਰੀਬ 5 ਤੋਂ 6 ਲੱਖ ਰੁਪਏ ਦਾ ਮਾਲੀ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਸ਼ੱਕ ਪ੍ਰਗਟਾਇਆ ਕਿ ਉਨ੍ਹਾਂ ਦੀ ਦੁਕਾਨ ਦੀ ਬੈਕਸਾਈਡ ’ਤੇ ਇਕ ਵੱਡਾ ਐਗਜਾਸਟ ਲੱਗਾ ਹੋਇਆ ਸੀ, ਜਿਸ ਨੂੰ ਕਿਸੇ ਨੇ ਤੋੜਨ ਤੋਂ ਬਾਅਦ ਕੈਫੇ ਅੰਦਰ ਦਾਖਲ ਹੋ ਕੇ ਸਾਮਾਨ ਨੂੰ ਸਾੜ ਦਿੱਤਾ ਹੋਇਆ ਹੋਵੇਗਾ। ਇਸ ਸਬੰਧੀ ਥਾਣਾ ਫਤਿਹਗੜ੍ਹ ਚੂੜੀਆਂ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੇ ਵਿਦਿਆਰਥੀ ਨੂੰ ਦਰੜਿਆ

ਇਸ ਸਬੰਧੀ ਜਦੋਂ ਫਤਿਹਗੜ੍ਹ ਚੂੜੀਆਂ ਦੇ ਐੱਸ. ਐੱਚ. ਓ. ਕਿਰਨਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਮੌਕੇ ਦਾ ਜਾਇਜ਼ਾ ਲੈ ਲਿਆ ਗਿਆ ਹੈ ਅਤੇ ਜੋ ਵੀ ਉਕਤ ਕੈਫੇ ਮਾਲਕ ਵੱਲੋਂ ਪੁਲਸ ਨੂੰ ਬਿਆਨ ਦਰਜ ਕਰਵਾਏ ਜਾਣਗੇ, ਉਸਦੇ ਆਧਾਰ ’ਤੇ ਮਾਮਲੇ ਦੀ ਜਾਂਚ ਕਰਨ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਨੇ ਮਿਜਾਜ਼, ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਕਦੋਂ ਪਵੇਗਾ ਮੀਂਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News