ਧਾਰੀਵਾਲ ਦੀ ਸਬਜ਼ੀ ਮੰਡੀ ''ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

Saturday, Jun 20, 2026 - 05:05 PM (IST)

ਧਾਰੀਵਾਲ ਦੀ ਸਬਜ਼ੀ ਮੰਡੀ ''ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਦੇ ਕਸਬਾ ਧਾਲੀਵਾਲ ਜੀਟੀ ਰੋਡ 'ਤੇ ਸਥਿਤ ਸਬਜ਼ੀ ਮੰਡੀ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ । ਅੱਗ ਲੱਗਣ ਕਾਰਨ ਕਰੀਬ ਪੰਜ ਤੋਂ ਛੇ ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਇਸ ਦੌਰਾਨ ਲੋਕਾਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਨਜ਼ਦੀਕ ਬਿਜਲੀ ਦੇ ਖੰਭਾ ਹੋਣ ਕਾਰਨ ਸਪਾਰਕ ਹੋਇਆ, ਜਿਸ ਨਾਲ ਅੱਗ ਲੱਗ ਗਈ ਅਤੇ ਅੱਗ ਇੰਨੀ ਵੱਧ ਗਈ ਕਿ ਲੰਬੀਆਂ ਲੰਬੀਆਂ ਲਪਟਾਂ ਅੱਗ ਦੀਆਂ ਨਿਕਲਣ ਲੱਗ ਪਈਆਂ ।

ਇਹ ਵੀ ਪੜ੍ਹੋ-ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ ਤੱਕ ਹੋ ਗਿਆ ਨਵਾਂ ਐਲਾਨ

ਸਬਜ਼ੀ ਮੰਡੀ ਦੇ ਕਾਰੋਬਾਰੀ ਗੁਲਸ਼ਨ ਕੁਮਾਰ ਅਤੇ ਸਬਜ਼ੀ ਮੰਡੀ ਦੇ ਪ੍ਰਧਾਨ ਦੀਪਕ ਕੁਮਾਰ ਰਿੰਟੂ ਨੇ ਦੱਸਿਆ ਰੋਜ਼ਾਨਾ ਦੀ ਤਰ੍ਹਾਂ ਦੁਕਾਨਾਂ ਬੰਦ ਕਰਕੇ ਘਰ ਗਏ ਸਨ ਅਤੇ ਰਾਤ ਤਕਰੀਬਨ ਸਵਾ ਇਕ ਵਜੇ ਦੇ ਕਰੀਬ ਅੱਗ ਲੱਗ ਗਈ । ਅੱਗ ਇੰਨੀ ਜ਼ਿਆਦਾ ਸੀ ਕਿ ਉਸ 'ਤੇ ਕਾਬੂ ਪਾਉਣਾ ਬਹੁਤ ਮੁਸ਼ਕਿਲ ਸੀ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਬੁਲਾਈਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਤੇ ਉਨ੍ਹਾਂ ਪ੍ਰਸ਼ਾਸਨ ਕੋਲੋਂ ਮਦਦ ਦੀ ਅਪੀਲ ਕੀਤੀ ਕਿ ਦੁਕਾਨਦਾਰਾਂ ਦੀ ਮਦਦ ਕੀਤੀ ਜਾਵੇ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਛੁੱਟੀਆਂ ਦਾ ਬਦਲਿਆ ਸ਼ੈਡਿਊਲ, ਹੁਣ ਇਹ ਦਿਨ ਬੰਦ ਰਹਿਣਗੀਆਂ ਦੁਕਾਨਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News